ਨਡਾਲਾ (ਸ਼ਰਮਾ)— ਸੀਨੀਅਰ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਕਾਂਗਰਸ ਪਾਰਟੀ 'ਚ ਮੋਹਰਲੀ ਕਤਾਰ ਦੇ ਆਗੂ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਮੰਤਰੀ ਮੰਡਲ 'ਚ ਨਾ ਲੈ ਕੇ ਦੋਆਬੇ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਣਾ ਗੁਰਜੀਤ ਸਿੰਘ ਅਕਾਲੀਆਂ ਦੇ 10 ਸਾਲਾ ਜੁਲਮੀਂ ਰਾਜ ਨਾਲ ਲੋਹਾ ਲੈਂਦੇ ਰਹੇ। ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹੇ। ਕੈਪਟਨ ਅਮਰਿੰਦਰ ਸਿੰਘ ਦੀ ਲੋਕ ਸਭਾ ਅੰਮ੍ਰਿਤਸਰ ਸੀਟ ਤੋਂ ਚੋਣ ਨੂੰ ਜਥੇਬੰਦਕ ਢੰਗ ਨਾਲ ਲੜਿਆ ਅਤੇ ਸ਼ਾਨਦਾਰ ਜਿੱਤ ਦਿਵਾਈ। 3 ਵਾਰ ਖੁਦ ਅਤੇ ਇਕ ਵਾਰ ਉਨ੍ਹਾਂ ਦੀ ਪਤਨੀ ਕਪੂਰਥਲਾ ਤੋਂ ਵਿਧਾਇਕ ਰਹੇ ਅਤੇ ਜਲੰਧਰ ਤੋਂ ਐੱਮ. ਪੀ. ਵੀ ਰਹੇ।
ਉਨ੍ਹਾਂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦਾ ਸਿਹਰਾ ਰਾਣਾ ਨੂੰ ਜਾਂਦਾ ਹੈ। ਜਿਸ ਦਾ ਸਦਕਾ ਪੰਜਾਬ ਵਿਚ ਦੋਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਹੋਂਦ 'ਚ ਆਈ ਹੈ। ਰਾਣਾ ਗੁਰਜੀਤ ਸਿੰਘ ਲੋਕਾਂ ਨਾਲ ਜੁੜੇ ਹੋਏ ਨੇਤਾ ਹਨ, ਕਿਸੇ ਅਹੁਦੇ ਦੀ ਲਾਲਸਾ ਨਹੀਂ ਹੈ ਪਰ ਪਾਰਟੀ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਨਾ ਦੇਣਾ ਦੋਆਬੇ ਦੇ ਲੋਕਾਂ ਨਾਲ ਸਰਾਸਰ ਧੋਖਾ ਹੈ। ਇਸ ਮੌਕੇ ਬਲਾਕ ਪ੍ਰਧਾਨ ਢਿਲਵਾਂ ਲਖਵਿੰਦਰ ਸਿੰਘ ਹਮੀਰਾ, ਬਲਦੇਵ ਸਿੰਘ ਬਾਜਵਾ, ਬਲਵਿੰਦਰ ਸਿੰਘ ਹਮੀਰਾ ਤੇ ਹੋਰ ਹਾਜਰ ਸਨ।
ਹਸਪਤਾਲ 'ਚੋਂ ਮਰੀਜ਼ ਹੋਇਆ ਲਾਪਤਾ
NEXT STORY