ਚੰਡੀਗਡ਼੍ਹ, (ਭੁੱਲਰ)— ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਰਾਜ ਚੌਹਾਨ ਵਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਦੋਵੇਂ ਆਗੂਆਂ ਵਲੋਂ ਦੁਵੱਲੇ ਹਿੱਤਾਂ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਵਿਦੇਸ਼ਾਂ ਵਿਚ ਕੰਮ ਕਰਨ ਵਾਲੇ ਮਿਹਨਤੀ ਪੰਜਾਬੀਆਂ ਦੀ ਪ੍ਰਸ਼ੰਸਾ ਕਰਦਿਆਂ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਦੇਸ਼ਾਂ ਖਾਸ ਕਰ ਕੈਨੇਡਾ ਵਿਚ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਅਜਿਹੇ ਉਚੇ ਅਹੁਦੇ ਹਾਸਲ ਕੀਤੇ ਹਨ।
ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਦੋਵੇਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਹੋਰ ਵਧੇਰੇ ਮਜ਼ਬੂਤੀ ਦੇਣ ਲਈ ਵੱਡੀ ਭੂਮਿਕਾ ਨਿਭਾ ਸਕਦੇ ਹਨ। ਰਾਜ ਚੌਹਾਨ ਵਲੋਂ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਅਗਲੇ ਸਾਲ ਮਾਰਚ ਵਿਚ ਕੈਨੇਡਾ ਆਉਣ ਦਾ ਸੱਦਾ ਦਿੱਤਾ ਗਿਆ। ਇਕ-ਦੂਜੇ ਨਾਲ ਆਪਣੇ ਤਜਰਬੇ ਸਾਂਝੇ ਕਰਨ ਲਈ ਉਨ੍ਹਾਂ ਦੋਵੇਂ ਵਿਧਾਨ ਸਭਾਵਾਂ ਦਰਮਿਆਨ ਐਕਸਚੇਂਜ ਪ੍ਰੋਗਰਾਮਾਂ ਨੂੰ ਸ਼ੁਰੂ ਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕ ਪਰਗਟ ਸਿੰਘ ਅਤੇ ਪਵਨ ਦੀਵਾਨ ਵੀ ਹਾਜ਼ਰ ਸਨ।
ਬਰਨਾਲਾ 'ਚ ਦਰਦਨਾਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ, ਇਕ ਜ਼ਖਮੀਂ
NEXT STORY