ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਦਾ ਇਜਲਾਸ ਕਿਸੇ ਦੇ ਦਬਾਅ ਥੱਲੇ ਨਹੀਂ ਬੁਲਾਇਆ ਜਾ ਸਕਦਾ, ਇਸ ਸਬੰਧੀ ਕਿਸਾਨ ਜੱਥੇਬੰਦੀਆਂ ਦਾ 10 ਦਿਨ ਦਾ ਅਲਟੀਮੇਟਮ ਦੇਣਾ ਗੈਰ ਵਾਜ਼ਿਬ ਹੈ। ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਕਿਸਾਨ ਜੱਥੇਬੰਦੀਆਂ ਦੀ ਮੰਗ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ ਦਾ ਫ਼ੈਸਲਾ ਸੂਬਾ ਸਰਕਾਰ ਨੇ ਲੈਣਾ ਹੁੰਦਾ ਹੈ, ਜਿਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਹਨ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਇਜਲਾਸ ਦੀ ਮੰਗ ਕਰਨਾ ਹੋਰ ਗੱਲ ਹੈ ਪਰ ਕਿਸਾਨ ਜੱਥੇਬੰਦੀਆਂ ਦਾ ਤਰੀਕਾ ਠੀਕ ਨਹੀਂ ਸੀ, ਜਿਹੜੀ ਕਿ ਬਹੁਤੇ ਲੋਕਾਂ ਨੂੰ ਚੰਗਾ ਨਹੀਂ ਲੱਗਾ। ਕਿਸਾਨ ਸੰਘਰਸ਼ ਦੌਰਾਨ ਕਿਸਾਨ ਜੱਥੇਬੰਦੀਆਂ ਵਲੋਂ ਰੇਲਾਂ ਰੋਕਣ ਅਤੇ ਸੜਕਾਂ ਰੋਕਣ ’ਤੇ ਸਪੀਕਰ ਰਾਣਾ ਨੇ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਗਏ ਹਨ ਅਤੇ ਸਾਡੀ ਲੜਾਈ ਵੀ ਕੇਂਦਰ ਸਰਕਾਰ ਨਾਲ ਹੈ ਅਤੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਆਪਣੇ ਘਰ ਸੂਬੇ ਪੰਜਾਬ ’ਚ ਰੇਲਾਂ ਰੋਕੀਆਂ ਜਾ ਰਹੀਆਂ ਹਨ, ਜਿਸ ਕਾਰਣ ਸੂਬੇ 'ਚ ਤੇਲ, ਖਾਦਾਂ ਅਤੇ ਸਬਜ਼ੀਆਂ ਦੀ ਕਿੱਲਤ ਆ ਰਹੀ ਹੈ, ਹੋਰ ਤਾਂ ਹੋਰ ਕੋਲੇ ਦੀ ਕਿੱਲਤ ਕਾਰਣ ਆਉਣ ਵਾਲੇ ਦਿਨਾਂ 'ਚ ਪੂਰੇ ਪੰਜਾਬ ਅੰਦਰ ਬਿਜਲੀ ਦਾ ਇਕ ਬਹੁਤ ਵੱਡਾ ਸੰਕਟ ਪੈਦਾ ਹੋ ਜਾਵੇਗਾ, ਜਿਸ ਨਾਲ ਸਮੁੱਚਾ ਪੰਜਾਬ ਪ੍ਰਭਾਵਿਤ ਹੋਵੇਗਾ। ਇਸ ਲਈ ਇਹ ਸਾਰੇ ਮੋਰਚੇ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਲੀ ਲਾਏ ਜਾਣੇ ਚਾਹੀਦੇ ਹਨ।
ਪੰਜਾਬ ਸਰਕਾਰ ਨੇ ਨਿਵੇਸ਼ਕਾਂ ਨੂੰ ਦਿੱਤੀ ਰਾਹਤ, ਪੈਂਡਿੰਗ ਕੇਸਾਂ ਦਾ ਜਲਦ ਹੋਵੇਗਾ ਨਿਪਟਾਰਾ
NEXT STORY