ਕਪੂਰਥਲਾ/ਫੱਤੂਢੀਂਗਾ (ਵੈੱਬ ਡੈਸਕ)- ਫੱਤੂਢੀਂਗਾ ਦੀ ਸਿਆਸਤ 'ਚ ਉਸ ਸਮੇਂ ਵੱਡੀ ਹਲਚਲ ਵੇਖਣ ਨੂੰ ਮਿਲੀ ਜਦੋਂ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਨੇ ਫੱਤੂਢੀਂਗਾ ਬਲਾਕ ਸੰਮਤੀ 'ਤੇ ਆਪਣੀ ਜਿੱਤ ਦਰਜ ਕਰਦਿਆਂ ਕਬਜ਼ਾ ਜਮਾ ਲਿਆ। ਇਸ ਚੋਣ ਪ੍ਰਕਿਰਿਆ ਦੌਰਾਨ ਮਨਵੀਰ ਕੌਰ ਨੂੰ ਫੱਤੂਢੀਂਗਾ ਬਲਾਕ ਸੰਮਤੀ ਦੇ ਚੇਅਰਪਰਸਨ ਵਜੋਂ ਚੁਣਿਆ ਗਿਆ ਹੈ ਅਤੇ ਦਲਜੀਤ ਕੌਰ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ ਹੈ। ਇਸ ਜਿੱਤ ਨਾਲ ਇਲਾਕੇ ਦੀ ਸਿਆਸਤ 'ਚ ਇਕ ਨਵਾਂ ਮੋੜ ਆਇਆ ਹੈ ਅਤੇ ਆਉਣ ਵਾਲੇ ਸਮੇਂ ਲਈ ਨਵੇਂ ਰਾਜਨੀਤਿਕ ਸਮੀਕਰਨ ਬਣਨ ਦੇ ਸੰਕੇਤ ਮਿਲ ਰਹੇ ਹਨ। ਇਹ ਚੋਣ ਪ੍ਰਕਿਰਿਆ ਬਹੁਤ ਹੀ ਸਖ਼ਤ ਪ੍ਰਬੰਧਾਂ ਹੇਠਾਂ ਮੁਕੰਮਲ ਹੋਈ। ਮਾਨਯੋਗ ਹਾਈਕੋਰਟ ਵੱਲੋਂ ਭੇਜੇ ਗਏ ਵਿਸ਼ੇਸ਼ ਆਬਜ਼ਰਵਰ ਦੀ ਸਿੱਧੀ ਮੌਜੂਦਗੀ ਵਿੱਚ ਵੋਟਾਂ ਪਈਆਂ ਅਤੇ ਨਤੀਜਿਆਂ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ: DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ, ਪਰਿਵਾਰ ਦੇ ਇਨਸਾਫ਼ ਲਈ ਸੰਘਰਸ਼ ਰਹੇਗਾ ਜਾਰੀ: ਅਸ਼ਵਨੀ ਸ਼ਰਮਾ

ਚੋਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਸ ਜਵਾਨ ਤਾਇਨਾਤ ਕੀਤੇ ਗਏ ਸਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਥੇ ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਥੇ ਚੋਣ ਪ੍ਰਕਿਰਿਆ ਦੌਰਾਨ ਦੋ ਧੜਿਆਂ ਵਿਚਾਲੇ ਜ਼ਬਰਦਸਤ ਹੰਗਾਮਾ ਹੋਇਆ ਸੀ। ਇਸ ਦੌਰਾਨ ਗੋਲ਼ੀ ਚੱਲਣ ਦੀ ਵੀ ਖ਼ਬਰ ਸਾਹਮਣੇ ਆਈ ਸੀ, ਜਿਸ ਕਰਕੇ ਚੋਣ ਪ੍ਰਕਿਰਿਆ ਨੂੰ ਰੋਕ ਦਿੱਤਾ ਗਿਆ ਸੀ। ਅੱਜ ਸਖ਼ਤ ਪ੍ਰਬੰਧਾਂ ਹੇਠ ਹੋਈ ਚੋਣ ਪ੍ਰਕਿਰਿਆ ਦੌਰਾਨ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਦੇ ਧੜੇ ਨੇ ਫੱਤੂਢੀਂਗਾ ਬਲਾਕ ਸੰਮਤੀ 'ਤੇ ਕਬਜ਼ਾ ਕਰਦੇ ਹੋਏ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਮਨਵੀਰ ਕੌਰ ਨੂੰ ਚੇਅਰਪਰਸਨ ਵਜੋਂ ਚੁਣਿਆ ਗਿਆ ।
ਜ਼ਿਕਰਯੋਗ ਹੈ ਕਿ ਇਹ ਚੋਣ ਪਹਿਲਾਂ ਕਾਫ਼ੀ ਵਿਵਾਦਾਂ 'ਚ ਰਹੀ ਸੀ ਅਤੇ ਤਣਾਅਪੂਰਨ ਹਾਲਾਤ ਕਾਰਨ ਇਸ ਨੂੰ ਮੁਲਤਵੀ ਵੀ ਕਰਨਾ ਪਿਆ ਸੀ। ਹਾਲਾਂਕਿ ਅੱਜ ਡੀ. ਸੀ. ਦਫ਼ਤਰ ਵਿਖੇ ਸਖ਼ਤ ਸੁਰੱਖਿਆ ਹੇਠ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਅੰਜਾਮ ਦਿੱਤਾ ਗਿਆ। ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਪੁਲਸ ਵੱਲੋਂ ਪੂਰੇ ਇਲਾਕੇ ਨੂੰ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਸੀ। ਇਹ ਜਿੱਤ ਨਾ ਸਿਰਫ਼ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਆਜ਼ਾਦ ਧੜੇ ਲਈ ਵੱਡੀ ਸਿਆਸੀ ਸਫ਼ਲਤਾ ਮੰਨੀ ਜਾ ਰਹੀ ਹੈ, ਸਗੋਂ ਇਸ ਨਾਲ ਹਲਕੇ ਦੀ ਰਾਜਨੀਤੀ 'ਚ ਭਵਿੱਖ ਦੇ ਨਵੇਂ ਰੁਝਾਨਾਂ ਦੀ ਭੂਮਿਕਾ ਵੀ ਤੈਅ ਹੋ ਸਕਦੀ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ, ਪਰਿਵਾਰ ਦੇ ਇਨਸਾਫ਼ ਲਈ ਸੰਘਰਸ਼ ਰਹੇਗਾ ਜਾਰੀ: ਅਸ਼ਵਨੀ ਸ਼ਰਮਾ
NEXT STORY