ਚੰਡੀਗੜ੍ਹ : ਹਰਿਆਣਾ ਦੇ ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਗ੍ਰਨੇਡ ਲਾਂਚਰ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਦੋਸ਼ ਲਾਇਆ ਹੈ। ਧਮਕੀ ਮਿਲਣ ਤੋਂ ਬਾਅਦ ਉਹਨਾਂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਦਾ ਖ਼ਤਰਾ ਹੋਣ ਦਾ ਦੱਸਦੇ ਹੋਏ ਸੁਰੱਖਿਆ ਘੇਰੇ ਨੂੰ ਮਜ਼ਬੂਤ ਕਰਨ ਦੀ ਮੰਗ ਕੀਤੀ ਅਤੇ ਸੁਰੱਖਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ।
ਪੜ੍ਹੋ ਇਹ ਵੀ : ਦੀਵਾਲੀ ਤੋਂ ਪਹਿਲਾਂ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ 'ਚ ਵੱਡਾ ਬਦਲਾਅ! ਜਾਣੋ 2 ਲੀਟਰ ਤੇਲ ਦੀ ਕੀਮਤ
ਸੂਤਰਾਂ ਮੁਤਾਬਕ ਮੰਗਲਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ 'ਤੇ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ। ਇਸ ਮਾਮਲੇ ਦੇ ਸਬੰਧ ਵਿਚ ਸੁਰਜੇਵਾਲਾ ਦੇ ਵਕੀਲ ਆਰ. ਕਾਰਤੀਕੇਯ ਨੇ ਅਦਾਲਤ ਨੂੰ ਦੱਸਿਆ ਕਿ 11 ਅਤੇ 13 ਸਤੰਬਰ ਨੂੰ ਸੁਰਜੇਵਾਲਾ ਨੂੰ ਇੱਕ ਪਾਕਿਸਤਾਨੀ ਮੋਬਾਈਲ ਨੰਬਰ ਤੋਂ ਧਮਕੀ ਭਰੇ ਆਡੀਓ ਨੋਟਸ ਅਤੇ ਕਾਲ ਆਏ, ਜਿਸ ਵਿੱਚ ਉਸਨੂੰ ਗ੍ਰਨੇਡ ਲਾਂਚਰ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਏਜੰਸੀਆਂ ਦੁਆਰਾ ਕੀਤੇ ਗਏ ਤਾਜ਼ਾ ਖਤਰੇ ਦੇ ਮੁਲਾਂਕਣ ਦੇ ਆਧਾਰ 'ਤੇ ਸੁਰਜੇਵਾਲਾ ਦੀ Y-ਪਲੱਸ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈਣ ਦਾ ਪ੍ਰਸਤਾਵ ਰੱਖਿਆ ਹੈ।
ਪੜ੍ਹੋ ਇਹ ਵੀ : 1,02,20,00,000 ਰੁਪਏ ਦਾ ਬੋਨਸ! ਦੀਵਾਲੀ 'ਤੇ ਸੂਬਾ ਸਰਕਾਰ ਨੇ ਮੁਲਾਜ਼ਮਾਂ ਲਈ ਖੋਲ੍ਹਿਆ ਖਜ਼ਾਨਾ
ਸੁਰਜੇਵਾਲਾ ਨੂੰ ਪਹਿਲਾਂ Y-ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ ਪਰ ਹਾਲ ਹੀ ਵਿੱਚ ਇੱਕ ਰਿਪੋਰਟ ਵਿੱਚ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਨੂੰ ਹੁਣ ਕੋਈ ਖਾਸ ਖ਼ਤਰਾ ਨਹੀਂ ਹੈ ਅਤੇ ਇਸ ਲਈ ਸੁਰੱਖਿਆ ਵਾਪਸ ਲਈ ਜਾ ਸਕਦੀ ਹੈ। ਸੁਰਜੇਵਾਲਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੋਬਾਈਲ ਸੁਰੱਖਿਆ ਤੋਂ ਵਾਂਝਾ ਕਰਨਾ ਵਿਤਕਰਾ ਹੈ। ਉਨ੍ਹਾਂ ਨੇ ਹਾਈ ਕੋਰਟ ਨੂੰ ਆਪਣੀ ਪਟੀਸ਼ਨ ਵਿੱਚ ਇਹ ਗੱਲ ਕਹੀ ਹੈ। ਹੋਰ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਇਹ ਵਿਸ਼ੇਸ਼ ਅਧਿਕਾਰ ਮਿਲ ਰਿਹਾ, ਜੋ ਉਨ੍ਹਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਨੇ ਇਸ ਵਿਤਕਰੇ ਵਿਰੁੱਧ ਇਨਸਾਫ਼ ਦੀ ਅਪੀਲ ਕੀਤੀ ਹੈ।
ਪੜ੍ਹੋ ਇਹ ਵੀ : ਪੰਜਾਬ 'ਚ ਛੁੱਟੀਆਂ ਦਾ ਐਲਾਨ, 4 ਦਿਨ ਬੰਦ ਰਹਿਣਗੇ ਸਕੂਲ-ਕਾਲਜ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਚੰਡੀਗੜ੍ਹ ਤੋਂ ਆ ਰਹੀਆਂ 575 ਕਿਲੋ ਮਠਿਆਈਆਂ ਸ਼ੱਕ ਦੇ ਆਧਾਰ ’ਤੇ ਕੀਤੀਆਂ ਜ਼ਬਤ
NEXT STORY