ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮੰਗਲਵਾਰ ਨੂੰ ਕਥਿਤ ਨਾਜਾਇਜ਼ ਵਿਦੇਸ਼ੀ ਫੰਡਾਂ ਦੇ ਕੇਸ 'ਚ ਤਲਬ ਕੀਤਾ ਹੈ ਅਤੇ ਈ. ਡੀ. ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : SGPC ਮੁਲਾਜ਼ਮਾਂ ਤੇ ਸਤਿਕਾਰ ਕਮੇਟੀ ਵਿਚਾਲੇ ਝੜਪ ਮਾਮਲੇ 'ਚ ਆਇਆ ਨਵਾਂ ਮੋੜ
ਇਸ ਮੌਕੇ ਵੱਡੀ ਗਿਣਤੀ 'ਚ ਕਾਂਗਰਸੀਆਂ ਦਾ ਇਕੱਠ ਹੋ ਸਕਦਾ ਹੈ। ਰਣਇੰਦਰ ਸਿੰਘ ਨੂੰ ਸਾਲ 2016 ਦੇ ਸ਼ੁਰੂ 'ਚ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਜਾਂ ਫੇਮਾ ਦੀ ਉਲੰਘਣਾ ਕਰਨ 'ਤੇ ਬੁਲਾਇਆ ਗਿਆ ਸੀ। ਕਥਿਤ ਉਲੰਘਣਾ ਦੀ ਜਾਂਚ ਪਹਿਲਾਂ ਇਨਕਮ ਟੈਕਸ ਮਹਿਕਮੇ ਵਲੋਂ ਕੀਤੀ ਗਈ ਸੀ ਅਤੇ ਪੰਜਾਬ ਦੀ ਇਕ ਅਦਾਲਤ 'ਚ ਮਾਮਲਾ ਦਾਇਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਪਿੱਛੋਂ ਪਤੀ ਦੇ ਅਸਲੀ ਰੰਗ ਨੇ ਬੇਰੰਗ ਕੀਤੀ ਜ਼ਿੰਦਗੀ, ਸੋਚਿਆ ਨਹੀਂ ਸੀ ਇੰਨਾ ਮਾੜਾ ਹੋਵੇਗਾ ਅਖ਼ੀਰ
ਰਣਇੰਦਰ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਕੋਲ ਲੁਕਾਉਣ ਲਈ ਕੁੱਝ ਵੀ ਨਹੀਂ ਹੈ ਅਤੇ ਉਹ ਜਾਂਚ 'ਚ ਸਹਿਯੋਗ ਕਰਨ ਲਈ ਤਿਆਰ ਹੈ। ਰਣਇੰਦਰ ਸਿੰਘ ਤੇ ਕੈਪਟਨ ਅਮਰਿੰਦਰ ਸਿੰਘ ਦੋਵਾਂ ਨੇ ਕਿਸੇ ਵੀ ਤਰ੍ਹਾਂ ਦੇ ਗਲਤ ਕੰਮ ਤੋਂ ਇਨਕਾਰ ਕੀਤਾ ਹੈ ਅਤੇ ਉਕਤ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ : ਮਾਸੂਮ ਬੱਚਿਆਂ ਨੂੰ ਅਗਵਾ ਕਰਕੇ ਅਜਿਹੇ ਕੰਮ ਕਰਵਾਉਂਦਾ ਸੀ ਦਰਿੰਦਾ, ਗ੍ਰਿਫ਼ਤਾਰੀ ਮਗਰੋਂ ਹੋਏ ਸਨਸਨੀਖੇਜ਼ ਖ਼ੁਲਾਸੇ
SGPC ਮੁਲਾਜ਼ਮਾਂ ਤੇ ਸਤਿਕਾਰ ਕਮੇਟੀ ਵਿਚਾਲੇ ਝੜਪ ਮਾਮਲੇ 'ਚ ਆਇਆ ਨਵਾਂ ਮੋੜ
NEXT STORY