ਬਰਨਾਲਾ (ਵਿਵੇਕ ਸਿੰਧਵਾਨੀ) : ਬੀਤੀ ਦੇਰ ਰਾਤ ਦੌੜਾਕ ਮਿਲਖਾ ਸਿੰਘ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ, ਜਿਸ ਨੇ ਸਾਰੀ ਦੁਨੀਆਂ ਦੇ ਨਾਲ-ਨਾਲ ਖੇਡ ਪ੍ਰੇਮੀਆਂ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ। ਅੱਜ ਸਥਾਨਕ ਬਰਨਾਲਾ ਕਲੱਬ ਦੇ ਜਿਮ ਵਿਖੇ ਜ਼ਿਲ੍ਹਾ ਬਾਡੀ ਬਿਲਡਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਹੇਠ ਮਰਹੂਮ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਦੋ ਮਿੰਟ ਦਾ ਮੌਨ ਧਾਰਨ ਵੀ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਲਗਾ ਕੇ ਵਿਦੇਸ਼ ਜਾਣ ਵਾਲੇ 18 ਤੋਂ 45 ਸਾਲ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ
ਇਸ ਮੌਕੇ ਸੰਬੋਧਨ ਕਰਦਿਆਂ ਰਣਜੀਤ ਸਿੰਘ ਨੇ ਕਿਹਾ ਕਿ ਮਿਲਖਾ ਸਿੰਘ ਦੇ ਜਾਣ ਨਾਲ ਦੇਸ਼ ਨੂੰ ਜੋ ਘਾਟਾ ਹੋਇਆ ਹੈ, ਉਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵੱਲੋਂ ਦਿਖਾਏ ਰਸਤੇ ’ਤੇ ਚੱਲਣ ਦੀ ਪੂਰੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਮਿਲਖਾ ਸਿੰਘ ਨੇ ਦੇਸ਼ ਨੂੰ ਅੰਤਰਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਦਿਵਾਈ ਸੀ ਅਤੇ ਉਹ ਯੁਵਾ ਪੀੜ੍ਹੀ ਲਈ ਚਾਨਣ ਮੁਨਾਰੇ ਸਨ। ਇਸ ਮੌਕੇ ਵਿਵੇਕ ਸਿੰਧਵਾਨੀ, ਚੰਦਨ ਸ਼ਰਮਾ, ਡਾ ਮਨਪ੍ਰੀਤ ਸਿੱਧੂ,ਅੰਸ਼ ਭਾਸਕਰ,ਜਿਵੀਤੇਸ਼, ਭਵਿਆ ਆਦਿ ਵੀ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ
ਮਹਿੰਗੀਆਂ ਗੱਡੀਆਂ ਤੇ ਇੰਗਲਿਸ਼ ਫ਼ਿਲਮਾਂ ਦਾ ਸ਼ੌਕੀਨ ਸੀ 'ਜੈਪਾਲ ਭੁੱਲਰ', ਅਖ਼ੀਰ 'ਚ ਕੋਲਕਾਤਾ ਖਿੱਚ ਲੈ ਗਈ ਮੌਤ
NEXT STORY