ਮੋਹਾਲੀ (ਨਿਆਮੀਆਂ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਜਥੇਬੰਦਕ ਢਾਂਚਾ ਤਿਆਰ ਕਰਨ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਵਿਚ ਜਥੇਦਾਰ ਰਤਨ ਸਿੰਘ ਅਜਨਾਲਾ, ਜਥੇਦਾਰ ਸੇਵਾ ਸਿੰਘ ਸੇਖਵਾਂ, ਬੀਰਦਵਿੰਦਰ ਸਿੰਘ, ਜਥੇਦਾਰ ਉਜਾਗਰ ਸਿੰਘ ਬਡਾਲੀ ਅਤੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਸ਼ਾਮਲ ਕੀਤਾ ਗਿਆ ਸੀ। ਕਮੇਟੀ ਮੈਂਬਰਾਂ ਨੇ ਦੱਸਿਆ ਕਿ ਪੰਥ ਅਤੇ ਪੰਜਾਬ ਪ੍ਰਤੀ ਸਮਰਪਿਤ ਭਾਵਨਾ ਰੱਖਣ ਵਾਲੇ ਹਰ ਵਰਗ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਮਾਣ-ਸਤਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪੁਰਾਤਨ ਅਕਾਲੀ ਨੀਤੀਆਂ ਅਤੇ ਪ੍ਰੋਗਰਾਮਾਂ 'ਤੇ ਡਟ ਕੇ ਪਹਿਰਾ ਦੇਵੇਗਾ, ਜਿਨ੍ਹਾਂ ਦਾ ਮੁੱਖ ਨਿਸ਼ਾਨਾ ਪੰਥ ਅਤੇ ਪੰਜਾਬ ਦੀ ਨਿਰਸਵਾਰਥ ਅਤੇ ਈਮਾਨਦਾਰੀ ਨਾਲ ਕਰਨ ਵਾਲੀ ਸੇਵਾ ਹੋਵੇਗੀ, ਨਾ ਕਿ ਵਪਾਰਕ ਸੋਚ ਰੱਖਣ ਵਾਲੇ ਅਪਰਾਧੀ ਬਿਰਤੀ ਦੇ ਧਾਰਨੀ ਲੋਕਾਂ ਨੂੰ ਅੱਗੇ ਲਿਆਂਦਾ ਜਾਵੇਗਾ। ਜੋ ਸੂਚੀ ਜਾਰੀ ਕੀਤੀ ਗਈ ਹੈ ਉਹ ਇਸ ਪ੍ਰਕਾਰ ਹੈ–
ਗੁਰਪ੍ਰਤਾਪ ਸਿੰਘ ਰਿਆੜ ਕੌਮੀ ਮੀਤ ਪ੍ਰਧਾਨ, ਐੱਸ. ਏ. ਡੀ. ਟਕਸਾਲੀ, ਬਲਵਿੰਦਰ ਸਿੰਘ ਸਾਬਕਾ ਚੇਅਰਮੈਨ ਜ਼ਿਲਾ ਪ੍ਰਧਾਨ ਮੋਹਾਲੀ (ਦਿਹਾਤੀ), ਹਰਜੀਤ ਸਿੰਘ ਢਕੋਰਾਂ ਸਰਪੰਚ ਜ਼ਿਲਾ ਪ੍ਰਧਾਨ ਮੋਹਾਲੀ (ਐੱਸ. ਸੀ. ਵਿੰਗ), ਗੁਰਸੇਵ ਸਿੰਘ ਹਰਪਾਲਪੁਰ ਜ਼ਿਲਾ ਪ੍ਰਧਾਨ ਪਟਿਆਲਾ (ਦਿਹਾਤੀ), ਜਥੇਦਾਰ ਚੈਂਚਲ ਸਿੰਘ ਜ਼ਿਲਾ ਪ੍ਰਧਾਨ ਗੁਰਦਾਸਪੁਰ, ਜਸਵੰਤ ਸਿੰਘ ਜ਼ਿਲਾ ਪ੍ਰਧਾਨ ਪਠਾਨਕੋਟ ਦਿਹਾਤੀ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਸਾਬਕਾ ਐੱਸ. ਜੀ. ਪੀ. ਸੀ. ਮੈਂਬਰ ਜ਼ਿਲਾ ਪ੍ਰਧਾਨ ਹੁਸ਼ਿਆਰਪੁਰ, ਬਲਦੇਵ ਸਿੰਘ ਚੇਤਾ ਜ਼ਿਲਾ ਪ੍ਰਧਾਨ ਨਵਾਂਸ਼ਹਿਰ, ਨਰਪਿੰਦਰ ਸਿੰਘ (ਬਿੱਟੂ ਸਰਪੰਚ) ਜ਼ਿਲਾ ਪ੍ਰਧਾਨ ਮਾਨਸਾ, ਗੁਰਪ੍ਰੀਤ ਸਿੰਘ ਕਲਕੱਤਾ ਜ਼ਿਲਾ ਪ੍ਰਧਾਨ ਅੰਮ੍ਰਿਤਸਰ (ਸ਼ਹਿਰੀ), ਦਲਜੀਤ ਸਿੰਘ ਗਿੱਲ ਜ਼ਿਲਾ ਪ੍ਰਧਾਨ ਤਰਨਤਾਰਨ, ਸੁਰਿੰਦਰ ਸਿੰਘ ਕਿਸ਼ਨਪੁਰਾ ਜ਼ਿਲਾ ਪ੍ਰਧਾਨ ਰੋਪੜ, ਗੁਰਜੀਵਨ ਸਿੰਘ ਸਰੌਦ ਜ਼ਿਲਾ ਪ੍ਰਧਾਨ ਸੰਗਰੂਰ, ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਜ਼ਿਲਾ ਪ੍ਰਧਾਨ ਫਾਜ਼ਿਲਕਾ, ਕਾਰਜ ਸਿੰਘ ਜ਼ਿਲਾ ਪ੍ਰਧਾਨ ਫਿਰੋਜ਼ਪੁਰ, ਜਥੇਦਾਰ ਸਵਰਨ ਸਿੰਘ ਜ਼ਿਲਾ ਪ੍ਰਧਾਨ ਮੋਗਾ, ਦਲਜਿੰਦਰਬੀਰ ਸਿੰਘ ਜ਼ਿਲਾ ਪ੍ਰਧਾਨ ਅੰਮ੍ਰਿਤਸਰ (ਦਿਹਾਤੀ), ਮਹਿੰਦਰ ਸਿੰਘ ਸਾਬਕਾ ਡਿਪਟੀ ਮੇਅਰ ਪ੍ਰਧਾਨ ਚੰਡੀਗੜ੍ਹ ਨੂੰ ਨਿਵਾਜਿਆ ਗਿਆ ਹੈ। ਇਸ ਮੌਕੇ ਕਰਨੈਲ ਸਿੰਘ ਪੀਰਮੁਹੰਮਦ, ਰਣਧੀਰ ਸਿੰਘ, ਕੰਵਲਜੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਗੁਰਪ੍ਰੀਤ ਸਿੰਘ, ਹਰਦਿੱਤ ਸਿੰਘ, ਇਕਬਾਲ ਸਿੰਘ, ਕਵਰਪਾਲ ਸਿੰਘ ਆਦਿ ਹਾਜ਼ਰ ਸਨ।
ਸੈਕਸੂਅਲ ਹਿਰਾਸਮੈਂਟ ਕਰਨ ਦੇ ਦੋਸ਼ਾਂ 'ਚ ਘਿਰੀ ਬਾਬਾ ਫਰੀਦ ਯੂਨੀਵਰਸਿਟੀ
NEXT STORY