ਜਲੰਧਰ,(ਵੈਬ ਡੈਸਕ): ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਗਈ 5 ਮੈਂਬਰੀ ਕਮੇਟੀ ਵਲੋਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਕਮੇਟੀ ਅੱਗੇ ਪੇਸ਼ ਹੋਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਢੱਡਰੀਆਂ ਵਾਲਿਆਂ ਵਲੋਂ ਖਾਰਿਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ। ਢੱਡਰੀਆਂ ਵਾਲਿਆਂ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਇਸ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ’ਤੇ ਉਲਟ ਵਾਰ ਕਰਦੇ ਹੋਏ ਕਿਹਾ ਕਿ ਜਥੇਦਾਰ ਜੀ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਹੈ, ਪਹਿਲਾਂ ਉਨ੍ਹਾਂ ਵਿਰੁੱਧ ਕਮੇਟੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਕਈ ਸਵਾਲ ਕੀਤੇ।
ਜ਼ਿਕਰਯੋਗ ਹੈ ਕਿ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ’ਤੇ ਦੋਸ਼ ਸੀ ਕਿ ਉਹ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਦੇ ਹਨ। ਇਸ ਤੋਂ ਇਲਾਵਾ ਵਿਦੇਸ਼ਾਂ ’ਚ ਰਹਿੰਦੇ ਸਿੱਖਾਂ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਢੱਡਰੀਆਂ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 5 ਮੈਂਬਰੀ ਕਮੇਟੀ ਮੂਹਰੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਪੇਸ਼ ਹੋਣ ਲਈ ਕਿਹਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਿਕ ਵਿਕਾਸ ਲਈ ਉੱਦਮੀਆਂ ਕੋਲੋਂ ਮੰਗਿਆ ਸਹਿਯੋਗ
NEXT STORY