ਵੈੱਬ ਡੈਸਕ (ਜਸਪ੍ਰੀਤ) : ਗਿਲਕੋ ਗਰੁੱਪ ਆਫ ਕੰਪਨੀਜ਼ ਦੇ ਐੱਮਡੀ ਅਤੇ ਖਰੜ ਤੋਂ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਭਾਜਪਾ ਜੁਆਇਨ ਕਰ ਲਈ ਹੈ। ਇਸ ਦੌਰਾਨ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ।
ਦੱਸ ਦਈਏ ਕਿ ਖਰੜ ਤੋਂ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਬੀਤੇ ਦਿਨੀਂ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਕ ਪੱਤਰ ਵਿਚ ਲਿਖਿਆ ਸੀ। ਇਥੇ ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗਿੱਲ ਗਿਲਕੋ ਦੇ ਮਾਲਕ ਹਨ ਤੇ 2017 ਤੇ 2022 ਵਿਚ ਖਰੜ ਤੋਂ ਚੋਣ ਲੜ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੀ ਸੜਕ ਸੁਰੱਖਿਆ ਫੋਰਸ ਨੇ ਰਚਿਆ ਇਤਿਹਾਸ! ਹੁਣ ਤੱਕ 35 ਹਜ਼ਾਰ ਲੋਕਾਂ ਦੀਆਂ ਬਚਾਈਆਂ ਜਾਨਾਂ
NEXT STORY