ਤਰਨਤਾਰਨ (ਰਮਨ ਚਾਵਲਾ)- ਸਿਹਤ ਵਿਭਾਗ ’ਚ ਨੌਕਰੀ ਕਰਨ ਉਪਰੰਤ ਸੇਵਾਮੁਕਤ ਹੋਏ ਬਜ਼ੁਰਗ ਜੋੜੇ ਪਾਸੋਂ 50 ਲੱਖ ਰੁਪਏ ਦੀ ਫਿਰੌਤੀ ਮੰਗੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੁਲਸ ਨੂੰ ਦਿੱਤੇ ਬਿਆਨਾਂ ’ਚ ਵੀਰ ਸਿੰਘ ਪੁੱਤਰ ਬਘੇਲ ਸਿੰਘ ਵਾਸੀ ਰੂੜੀਵਾਲਾ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਦੋਨੋਂ ਸਿਹਤ ਵਿਭਾਗ ਤੋਂ ਸੇਵਾਮੁਕਤ ਹੋ ਚੁੱਕੇ ਹਨ ਅਤੇ ਇਸ ਵੇਲੇ ਸਰਕਾਰ ਤੋਂ ਮਿਲਣ ਵਾਲੀ ਪੈਨਸ਼ਨ ਲੈ ਕੇ ਆਪਣਾ ਗੁਜ਼ਾਰਾ ਕਰ ਰਹੇ ਹਨ।
ਇਹ ਵੀ ਪੜ੍ਹੋ- ਬੇਕਾਬੂ ਟਰੱਕ ਨੇ ਢਾਹਿਆ ਕਹਿਰ, ਲੋਕਾਂ ਨੂੰ ਪਾਈਆਂ ਭਾਜੜਾਂ, ਤੋੜ'ਤੇ ਖੰਭੇ, ਤਹਿਸ-ਨਹਿਸ ਕਰ'ਤੀਆਂ ਦੁਕਾਨਾਂ
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਉਸ ਦਾ ਇਕ ਬੇਟਾ ਵਿਦੇਸ਼ ’ਚ ਰਹਿੰਦਾ ਹੈ ਅਤੇ ਇਕ ਸਿਹਤ ਵਿਭਾਗ ’ਚ ਨੌਕਰੀ ਕਰਦਾ ਹੈ। ਬੀਤੀ 18 ਦਸੰਬਰ ਨੂੰ ਉਸ ਦੇ ਮੋਬਾਈਲ ’ਤੇ ਵਟਸਐਪ ਕਾਲ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਂ ਲਖਬੀਰ ਸਿੰਘ ਲੰਡਾ ਹਰੀਕੇ ਦੱਸਦੇ ਹੋਏ ਉਸ ਪਾਸੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ।
ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੇ ਸਬ-ਇੰਸਪੈਕਟਰ ਜੱਸਾ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਲਖਬੀਰ ਸਿੰਘ ਉਰਫ ਲੰਡਾ ਪੁੱਤਰ ਨਿਰੰਜਨ ਸਿੰਘ ਵਾਸੀ ਹਰੀਕੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਪ੍ਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ PM ਮੋਦੀ
NEXT STORY