ਬਠਿੰਡਾ (ਵਰਮਾ): ਏ.ਐੱਸ.ਆਈ.ਦੀ ਪਤਨੀ ਨਾਲ ਜਬਰ-ਜ਼ਿਨਾਹ ਕਰਨ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਸਪੈਸ਼ਲ ਟਾਸਕ ਫੋਰਸ ਬਠਿੰਡਾ ਜ਼ੋਨ ਦੇ ਡੀ.ਐੱਸ.ਪੀ. ਗੁਰਸ਼ਰਨ ਸਿੰਘ ਨੂੰ ਤਿੰਨ ਦਿਨਾਂ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਦੁਬਾਰਾ ਅਦਾਲਤ 'ਚ ਪੇਸ਼ ਕੀਤਾ ਗਿਆ।ਜਿੱਥੋਂ ਅਦਾਲਤ ਨੇ ਉਸ ਨੂੰ ਨਿਆਇਕ ਰਿਮਾਂਡ 'ਤੇ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ।
ਹਾਲਾਂਕਿ, ਇਨ੍ਹਾਂ ਤਿੰਨ ਦਿਨਾਂ 'ਚ ਪੁਲਸ ਨੇ ਮੁਲਜ਼ਮ ਡੀ.ਸੀ.ਪੀ.ਤੋਂ ਕਿ ਪੁੱਛਗਿਛ ਕੀਤੀ ਪੁਲਸ ਇਸ ਬਾਰੇ ਕੁਝ ਵੀ ਦੱਸਣ ਲਈ ਤਿਆਰ ਨਹੀਂ ਹੈ।ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਸ ਦਾ ਕਹਿਣਾ ਹੈ ਕਿ ਡੀ.ਐੱਸ.ਪੀ.ਅਤੇ ਜਨਾਨੀ ਵਿਚਾਲੇ ਫੋਨ ਡਿਟੇਲ ਕੱਢਵਾਈ ਗਈ ਹੈ।ਗੌਰ ਹੈ ਕਿ ਥਾਣਾ ਸਿਵਲ ਲਾਈਨ ਪੁਲਸ ਨੇ ਜਬਰ-ਜ਼ਨਾਹ ਅਤੇ ਬਲੈਕਮੇਲ ਕਰਨ ਦੀ ਧਾਰਾ ਦੇ ਤਹਿਤ ਡੀ.ਐੱਸ.ਪੀ. ਗੁਰਸ਼ਰਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਨੂੰ ਪੁਲਸ ਨੇ ਸੋਮਵਾਰ ਰਾਤ ਨੂੰ ਇਕ ਹੋਟਲ ਦੇ ਕਮਰੇ 'ਚੋਂ ਗ੍ਰਿਫ਼ਤਾਰ ਕੀਤਾ ਸੀ।
ਰੁਜ਼ਗਾਰ ਦੀ ਭਾਲ 'ਚ ਸਾਊਦੀ ਅਰਬ ਗਿਆ ਨੌਜਵਾਨ ਬੰਦ ਬਕਸੇ ਪਰਤਿਆ ਵਤਨ, ਧਾਹਾਂ ਮਾਰ ਰੋਇਆ ਪਰਿਵਾਰ
NEXT STORY