ਫਤਿਹਗੜ੍ਹ ਸਾਹਿਬ (ਵਿਪਨ)—ਜ਼ਿਲਾ ਫਤਿਹਗੜ੍ਹ ਸਹਿਬ ਦੇ ਇਕ ਪਿੰਡ ਦੀ ਕਰੀਬ 15 ਸਾਲਾ ਮੰਦਬੁੱਧੀ ਲੜਕੀ ਨਾਲ 70 ਸਾਲ ਦੇ ਬਜ਼ੁਰਗ ਵਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ 15 ਸਾਲਾ ਪੀੜਤ ਬੋਲਣ ਅਤੇ ਸੁਨਣ ਤੋਂ ਵੀ ਲਾਚਾਰ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਸਰਹਿੰਦ ਪੁਲਸ ਸਬ-ਇੰਸਪੈਕਟਰ ਸ਼ਕੁੰਤ ਚੌਧਰੀ ਨੇ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਹੈ।
ਪੀੜਤ ਲੜਕੀ ਦੀ ਮਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਕਰਨੈਲ ਸਿੰਘ ਨੇ ਉਸ ਦੀ ਲੜਕੀ ਨੂੰ ਉੁਸ ਸਮੇਂ ਆਪਣੀ ਹਵਸ਼ ਦਾ ਸ਼ਿਕਾਰ ਬਣਾਇਆ ਜਦੋਂ ਉਹ ਘਰ 'ਚ ਇਕੱਲੀ ਸੀ ਜਦੋਂ ਕਰਨੈਲ ਸਿੰਘ ਲੜਕੀ ਨਾਲ ਜ਼ਬਰ ਜਨਾਹ ਕਰ ਰਿਹਾ ਸੀ ਤਾਂ ਉਸ ਦਾ ਭਰਾ ਵੀ ਘਰ ਪਹੁੰਚ ਗਿਆ, ਜਿਸ ਨੇ ਕਰਨੈਲ ਸਿੰਘ ਨੂੰ ਲੜਕੀ ਨਾਲ ਜਬਰ-ਜ਼ਨਾਹ ਕਰਦੇ ਸਮੇਂ ਆਪਣੇ ਮੋਬਾਈਲ ਫੋਨ 'ਚ ਕੈਦ ਕਰ ਲਿਆ। ਇਸ ਤੋਂ ਬਾਅਦ ਕਰਨੈਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ ਅਤੇ ਬਾਅਦ 'ਚ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਟਰਾਲੇ ਦੀ ਲਪੇਟ 'ਚ ਆਉਣ ਨਾਲ 3 ਧੀਆਂ ਦੇ ਪਿਉ ਦੀ ਮੌਤ
NEXT STORY