ਸਰਦੂਲਗੜ੍ਹ(ਚੋਪੜਾ)-ਨਜ਼ਦੀਕੀ ਪਿੰਡ ਟਿੱਬੀ ਹਰੀ ਸਿੰਘ ਦੇ ਨੌਜਵਾਨ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਕਾਰਨ ਸਰਦੂਲਗੜ੍ਹ ਪੁਲਸ ਵੱਲੋਂ ਨੌਜਵਾਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਦੀਪ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਵੱਲੋਂ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਗੁਰਜਿੰਦਰ ਸਿੰਘ ਵਾਸੀ ਪਿੰਡ ਟਿੱਬੀ ਹਰੀ ਸਿੰਘ ਉਸ ਦੇ ਨਾਲ ਇਕ ਹੀ ਕਲਾਸ 'ਚ ਪੜ੍ਹਦਾ ਹੈ ਤੇ ਉਕਤ ਨੌਜਵਾਨ ਡਰਾ-ਧਮਕਾ ਕੇ ਉਸ ਨਾਲ ਜਬਰ-ਜ਼ਨਾਹ ਕਰਦਾ ਰਿਹਾ ਹੈ, ਇਸ ਬਾਰੇ ਉਸ ਨੇ ਆਪਣੇ ਮਾਪਿਆਂ ਨੂੰ ਦੱਸਿਆ ਤੇ ਉਨ੍ਹਾਂ ਨੇ ਉਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ। ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਗੁਰਮੀਤ ਕੌਰ ਨੇ ਦੱਸਿਆ ਕਿ ਉਕਤ ਨੌਜਵਾਨ ਵਿਰੁੱਧ ਮਾਮਲਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਨਸ਼ੇ ਵਾਲੇ ਪਾਊਡਰ ਤੇ ਸਮੈਕ ਦੇ ਮਾਮਲੇ 'ਚ ਮਾਂ-ਪੁੱਤ ਨੂੰ ਕੈਦ ਤੇ ਜੁਰਮਾਨਾ
NEXT STORY