ਫਿਰੋਜ਼ਪੁਰ(ਕੁਮਾਰ, ਗੁਰਮੇਲ, ਮਲਹੋਤਰਾ)-ਘਰ 'ਚ ਦਾਖਲ ਹੋ ਕੇ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ।ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਔਰਤ ਨੇ ਦੋਸ਼ ਲਾਇਆ ਕਿ ਜਦ ਉਹ ਘਰ ਵਿਚ ਇਕੱਲੀ ਸੀ ਤਾਂ ਜਗਤਾਰ ਸਿੰਘ ਇਸ ਦਾ ਫਾਇਦਾ ਉਠਾ ਕੇ ਉਸ ਨੂੰ ਧੱਕੇ ਨਾਲ ਕਮਰੇ ਵਿਚ ਲੈ ਗਿਆ ਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੀੜਤ ਔਰਤ ਅਨੁਸਾਰ ਜਦ ਉਸ ਦਾ ਪਤੀ ਘਰ ਆਇਆ ਤਾਂ ਉਕਤ ਵਿਅਕਤੀ ਕੰਧ ਟੱਪ ਕੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਸ ਨੇ ਪ੍ਰਾਚੀਨ ਸ਼ਿਵ ਮੰਦਰ ਪਾਰਕ 'ਚੋਂ ਹਟਾਏ ਨਾਜਾਇਜ਼ ਕਬਜ਼ੇ
NEXT STORY