ਬਠਿੰਡਾ(ਸੁਖਵਿੰਦਰ)-ਪ੍ਰਦੇਸ਼ ਵਿਚ ਮਾਸੂਮਾਂ ਨਾਲ ਜਬਰ-ਜ਼ਨਾਹ ਦੀਆਂ ਵੱਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਲੋਕਾਂ ਦੁਆਰਾ 12 ਸਾਲ ਤੱਕ ਦੀਆਂ ਬੱਚੀਆਂ ਨਾਲ ਜਬਰ-ਜ਼ਨਾਹ ਅਤੇ ਕਤਲ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਪ੍ਰਦੇਸ਼ ਦੇ ਬਾਸ਼ਿੰਦੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਕ ਨਵਾਂ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ, ਜਿਸ 'ਚ ਜਬਰ-ਜ਼ਨਾਹ ਦਾ ਜੁਰਮ ਸਾਬਤ ਹੋਣ 'ਤੇ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾ ਸਕੇ। ਇਕ ਪਾਸੇ ਲੋਕਾਂ ਵੱਲੋਂ ਅਜਿਹੇ ਸਖ਼ਤ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਉਥੇ ਹੀ ਕੁਝ ਲੋਕ ਇਸ ਤਰ੍ਹਾਂ ਦੇ ਕਾਨੂੰਨ ਦੀ ਹੋਣ ਵਾਲੀ ਦੁਰਵਰਤੋਂ ਨੂੰ ਲੈ ਕੇ ਵੀ ਚਿੰਤਾ ਵਿਚ ਹਨ।
''ਬੱਚੀਆਂ ਨਾਲ ਹੋਣ ਵਾਲੇ ਜਬਰ-ਜ਼ਨਾਹ ਦੀਆਂ ਘਟਨਾਵਾਂ ਪੂਰੇ ਸਮਾਜ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਨ੍ਹਾਂ ਨੂੰ ਰੋਕਣ ਲਈ ਬੇਸ਼ੱਕ ਇਕ ਸਖ਼ਤ ਕਾਨੂੰਨ ਦੀ ਜ਼ਰੂਰਤ ਹੈ ਤਾਂਕਿ ਅਜਿਹਾ ਘਿਨੌਣਾ ਕੰਮ ਕਰਨ ਵਾਲਿਆਂ ਨੂੰ ਵੀ ਖੌਫ ਰਹੇ। ਸਰਕਾਰ ਨੂੰ ਜਲਦ ਤੋਂ ਜਲਦ ਇਸ ਕਾਨੂੰਨ ਨੂੰ ਵਜੂਦ ਵਿਚ ਲਿਆ ਕੇ ਉਸ ਨੂੰ ਲਾਗੂ ਕਰਨਾ ਚਾਹੀਦਾ ਹੈ ਤਾਂਕਿ ਇਸ ਤਰ੍ਹਾਂ ਦੀਆਂ ਘਟਨਾਵਾਂ 'ਤੇ ਰੋਕ ਲਗ ਸਕੇ।'
ਡਾ.ਜਸਪਾਲ ਸਿੰਘ, ਅਸਿਸਟੈਂਟ ਪ੍ਰੋਫੈਸਰ
ਛੋਟੀਆਂ ਬੱਚੀਆਂ ਨਾਲ ਜਬਰ-ਜ਼ਨਾਹ ਦੀਆਂ ਘਟਨਾਵਾਂ ਤੋਂ ਪੂਰਾ ਸਮਾਜ ਪ੍ਰੇਸ਼ਾਨ ਹੈ ਤੇ ਇਨ੍ਹਾਂ ਨੂੰ ਰੋਕਣ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ। ਬੱਚਿਆਂ ਦੀ ਸੁਰੱਖਿਆ ਹਰ ਨਾਗਰਿਕ ਦਾ ਫਰਜ਼ ਹੈ ਪਰ ਕੁਝ ਲੋਕ ਹਵਸ ਦੀ ਪੂਰਤੀ ਲਈ ਬੱਚੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ ਜਿਨ੍ਹਾਂ ਨੂੰ ਬਖ਼ਸ਼ਿਆਂ ਨਹੀਂ ਜਾਣਾ ਚਾਹੀਦਾ। ਸਰਕਾਰ ਅਜਿਹੇ ਜੁਰਮਾਂ 'ਤੇ ਸਖ਼ਤ ਕਾਨੂੰਨ ਲੈ ਕੇ ਆਵੇ।'
ਭੁਪਿੰਦਰ ਸ਼ਰਮਾ, ਮੁਲਾਜ਼ਮ।
ਵਿਨਾਇਕ ਵਰਮਾ ਨੇ ਚਮਕਾਇਆ ਦੇਸ਼ ਦਾ ਨਾਂ
NEXT STORY