ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਇਕ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸਤਪਾਲ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਲੜਕੀ ਨੇ ਦੋਸ਼ ਲਾਇਆ ਕਿ ਵਿਕਾਸ ਨਾਮੀ ਲੜਕਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ ਪਰ ਵਿਆਹ ਨਹੀਂ ਕਰਵਾਇਆ। ਪੁਲਸ ਵੱਲੋਂ ਨਾਮਜ਼ਦ ਲੜਕੇ ਖਿਲਾਫ ਜਬਰ-ਜ਼ਨਾਹ ਦੇ ਜੁਰਮਾਂ ਤਹਿਤ ਮੁਕੱਦਮਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਸਹੁਰੇ ਘਰ ਵਾਲਿਆਂ ਨੇ ਨੂੰਹ ਭਰਾ ਨਾਲ ਕੀਤੀ ਕੁੱਟ-ਮਾਰ
NEXT STORY