ਮਾਨਸਾ(ਜੱਸਲ, ਸੰਦੀਪ)-ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਪੁਲਸ ਨੇ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੀੜਤ ਲੜਕੀ ਦੇ ਪਿਤਾ ਜਰਨੈਲ ਸਿੰਘ ਵਾਸੀ ਖੀਵਾ ਦਿਆਲੂ ਵਾਲਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਆਪਣੇ ਭਰਾ ਨਾਲ ਖੇਤ ਪਾਣੀ ਲਾਉਣ ਗਿਆ ਹੋਇਆ ਸੀ ਤਾਂ ਪਿੰਡ ਦੇ ਹੀ ਕਾਕਾ ਸਿੰਘ ਅਤੇ ਹਰਦੀਪ ਸਿੰਘ ਉਰਫ ਗੱਗੂ ਉਸ ਦੀ ਨਾਬਾਲਗ ਲੜਕੀ ਨੂੰ ਜਬਰੀ ਘਰੋਂ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਏ ਅਤੇ ਖੇਤ ’ਚ ਲਿਜਾ ਕੇੇ ਜਬਰ-ਜ਼ਨਾਹ ਕਰਨ ਤੋਂ ਬਾਅਦ ਘਰ ਦੇ ਕੋਲ ਗਲੀ ’ਚ ਸੁੱਟ ਕੇ ਫਰਾਰ ਹੋ ਗਏ। ਪੀੜਤ ਲੜਕੀ ਨੇ ਤੁਰੰਤ ਸਾਰੀ ਘਟਨਾ ਆਪਣੇ ਪਿਤਾ ਨੂੰ ਦੱਸੀ ਤਾਂ ਉਸ ਨੇ ਲੜਕੀ ਨੂੰ ਤੁਰੰਤ ਸਿਵਲ ਹਸਪਤਾਲ ਭੀਖੀ ਦਾਖਲ ਕਰਵਾਇਆ, ਜਿੱਥੋਂ ਪੀੜਤ ਲੜਕੀ ਨੂੰ ਸਿਵਲ ਹਸਪਤਾਲ ਮਾਨਸਾ ਰੈਫਰ ਕਰ ਦਿੱਤਾ ਗਿਆ। ਇਸ ਸਮੇਂ ਲੜਕੀ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ-ਇਲਾਜ ਹੈ। ਭੀਖੀ ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਤੇਜ਼ੀ ਨਾਲ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਸਾਫ-ਸੁਥਰਾ ਪਾਣੀ ਦੇਣ ਦੇ ਦਾਅਵੇ ਵੀ ਹਕੀਕਤ ਤੋਂ ਦੂਰ
NEXT STORY