ਭੀਖੀ (ਸੰਦੀਪ)—ਭੀਖੀ ਨਜ਼ਦੀਕ ਇਕ ਪਿੰਡ 'ਚ ਨਾਬਾਲਗ ਲੜਕ ਨਾਲ 2 ਨੌਜਵਾਨਾਂ ਵੱਲੋਂ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਨੌਜਵਾਨ ਹੀ ਉਸ ਨੂੰ ਘਰੋਂ ਚੁੱਕ ਕੇ ਲੈ ਗਏ ਅਤੇ ਮੋਟਰ 'ਤੇ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ ਬਾਅਦ 'ਚ ਉਸ ਨੂੰ ਘਰ ਦੇ ਬਾਹਰ ਸੁੱਟ ਕੇ ਚਲੇ ਗਏ। ਪੀੜਤ ਲੜਕੀ ਦੇ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਉਕਤ ਨੌਜਵਾਨ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਇੰਡੀਅਨ ਓਵਰਸੀਜ਼ ਬੈਂਕ 'ਚ ਲੱਗੀ ਭਿਆਨਕ ਅੱਗ (ਤਸਵੀਰਾਂ)
NEXT STORY