ਅਬੋਹਰ, (ਸੁਨੀਲ)–ਨਗਰ ਥਾਣਾ ਮੁਖੀ ਪਰਮਜੀਤ ਕੁਮਾਰ ਤੇ ਸਹਾਇਕ ਸਬ ਇੰਸਪੈਕਟਰ ਭਗਵਾਨ ਸਿੰਘ ਨੇ ਜਬਰ-ਜ਼ਨਾਹ ਦੇ ਦੋਸ਼ੀ ਦਿਲਰਾਜ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਫਾਜ਼ਿਲਕਾ ਰੋਡ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।ਮਿਲੀ ਜਾਣਕਾਰੀ ਮੁਤਾਬਕ ਅਬੋਹਰ-ਫਾਜ਼ਿਲਕਾ ਕੌਮੀ ਮਾਰਗ ਨੰਬਰ 10 ’ਤੇ ਸਥਿਤ ਬੱਲੂਆਣਾ ਵਿਧਾਨ ਸਭਾ ਖੇਤਰ ਦੀ ਪਿੰਡ ਵਾਸੀ ਇਕ ਸਾਢੇ 17 ਸਾਲਾ ਮੁਟਿਆਰ, ਜੋ ਬੱਸ ਸਟੈਂਡ ਦੇ ਨੇਡ਼ੇ ਇਕ ਅਕੈਡਮੀ ’ਚ ਪਡ਼੍ਹਦੀ ਹੈ, ਦੇ ਬਿਆਨਾਂ ਦੇ ਆਧਾਰ ’ਤੇ ਨੌਜਵਾਨ ਖਿਲਾਫ ਪੁਲਸ ਨੇ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਵਾਹਨ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ
NEXT STORY