ਜਲੰਧਰ (ਰਾਜੇਸ਼) : ਥਾਣਾ ਨੰਬਰ 8 ਦੇ ਖੇਤਰ 'ਚ ਇਕ ਨਾਬਾਲਗ ਪ੍ਰਵਾਸੀ ਨੌਜਵਾਨ ਨੇ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰ ਕੇ ਉਸ ਨੂੰ ਗਰਭਵਤੀ ਕਰ ਦਿੱਤਾ। ਲੜਕੀ ਦੇ ਗਰਭਵਤੀ ਹੋਣ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਉਹ ਆਪਣੇ ਘਰ 'ਚ ਬੇਹੋਸ਼ ਹੋ ਕੇ ਡਿੱਗ ਗਈ। ਪਰਿਵਾਰ ਵਾਲੇ ਉਸ ਨੂੰ ਚੁੱਕ ਕੇ ਹਸਪਤਾਲ ਲੈ ਗਏ ਜਿੱਥੇ ਉਸ ਦੇ 8ਵੇਂ ਮਹੀਨੇ ਦੀ ਗਰਭਵਤੀ ਹੋਣ ਦੀ ਗੱਲ ਸਾਹਮਣੇ ਆਈ।
ਇਹ ਸੁਣ ਕੇ ਲੜਕੀ ਦੇ ਪਰਿਵਾਰ ਵਾਲੇ ਹੱਕੇ-ਬੱਕੇ ਰਹਿ ਗਏ ਅਤੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਥਾਣਾ ਨੰਬਰ 8 ਦੀ ਐਡੀਸ਼ਨਲ ਐੱਸ. ਐੱਚ. ਓ. ਪ੍ਰਭਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ ਉਕਤ ਮਾਮਲੇ ਦੀ ਸ਼ਿਕਾਇਤ ਲੜਕੀ ਦੇ ਪਰਿਵਾਰ ਵਾਲਿਆਂ ਨੇ ਕੀਤੀ ਸੀ। ਪੁਲਸ ਨੇ ਨਾਬਾਲਗ ਲੜਕੇ ਨੂੰ ਕਾਬੂ ਕਰ ਕੇ ਅਦਾਲਤ 'ਚ ਪੇਸ਼ ਕੀਤਾ ਜਿੱਥੋਂ ਉਸ ਨੂੰ ਬਾਲ ਸੁਧਾਰ ਕੇਂਦਰ ਹੁਸ਼ਿਆਰਪੁਰ ਭੇਜ ਦਿੱਤਾ ਗਿਆ। ਪੁਲਸ ਵਲੋਂ ਨਾਬਾਲਗ ਲੜਕੀ ਦੇ ਕਰਵਾਏ ਗਏ ਮੈਡੀਕਲ 'ਚ ਉਸ ਦੇ ਗਰਭਵਤੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਜਾਂਚ 'ਚ ਪਤਾ ਲੱਗਾ ਹੈ ਕਿ ਨਾਬਾਲਗ ਲੜਕਾ ਕਰਿਆਨੇ ਦੀ ਦੁਕਾਨ 'ਤੇ ਕੰਮ ਕਰਦਾ ਸੀ ਅਤੇ ਨੇੜੇ ਹੀ ਕੁਆਰਟਰ 'ਚ ਰਹਿੰਦੀ ਨਾਬਾਲਗ ਲੜਕੀ 'ਤੇ ਬੁਰੀ ਨਜ਼ਰ ਰੱਖਦਾ ਸੀ। ਇਸ ਸਬੰਧ 'ਚ ਲੜਕੀ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਨਹੀਂ ਦੱਸਿਆ।
ਝੋਨੇ ਦੀ ਖਰੀਦ ਦਾ ਮਾਮਲਾ ਭਖਿਆ, ਮਰਨ ਵਰਤ ਤੀਜੇ ਦਿਨ ਵੀ ਜਾਰੀ (ਵੀਡੀਓ)
NEXT STORY