ਚੰਡੀਗੜ੍ਹ (ਸੁਸ਼ੀਲ) : ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰ ਕੇ ਉਸ ਨੂੰ ਗਰਭਵਤੀ ਬਣਾਉਣ ਵਾਲੇ ਸੈਕਟਰ-52 ਨਿਵਾਸੀ ਪਿਤਾ ਵਿਨੋਦ ਕੁਮਾਰ ਨੂੰ ਜ਼ਿਲ੍ਹਾ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮੁਲਜ਼ਮ ’ਤੇ 45 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਇਹ ਮਾਮਲਾ ਜਨਵਰੀ, 2020 ਦਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਔਰਤ ਨੇ ਦੱਸਿਆ ਕਿ ਉਹ ਆਪਣੇ ਪਿੰਡ ਗਈ ਹੋਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਹਥਿਆਰ ਰੱਖਣ ਦੇ ਸ਼ੌਕੀਨ ਜ਼ਰਾ ਪੜ੍ਹ ਲੈਣ ਇਹ ਖ਼ਬਰ, ਮੋਹਾਲੀ 'ਚ ਰੱਦ ਕੀਤੇ ਗਏ 32 ਅਸਲਾ ਲਾਇਸੈਂਸ
ਘਰ 'ਚ ਨਾਬਾਲਿਗ ਧੀ ਅਤੇ ਪੁੱਤਰ ਸਨ। ਪਤੀ ਨੇ ਧੀ ਨੂੰ ਇਕੱਲੀ ਦੇਖ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਦੋਂ ਔਰਤ ਘਰ ਪਰਤੀ ਤਾਂ ਧੀ ਨੇ ਉਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਦੋਂ ਪੁਲਸ ਨੇ ਨਾਬਾਲਗਾ ਦਾ ਮੈਡੀਕਲ ਕਰਵਾਇਆ ਤਾਂ ਉਹ ਗਰਭਵਤੀ ਪਾਈ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਗੰਨ ਕਲਚਰ ਦੇ ਖ਼ਾਤਮੇ ਲਈ 'ਆਪ' ਵਿਧਾਇਕ ਨੇ ਚੁੱਕਿਆ ਅਹਿਮ ਕਦਮ, ਘਰ ਬਾਹਰ ਲਾ ਦਿੱਤੇ ਪੋਸਟਰ
ਨਾਬਾਲਗਾ ਨੇ ਪੁਲਸ ਨੂੰ ਦੱਸਿਆ ਸੀ ਕਿ ਉਸ ਦੇ ਪਿਤਾ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਸੀ। ਸੈਕਟਰ-36 ਥਾਣਾ ਪੁਲਸ ਨੇ ਜਬਰ-ਜ਼ਿਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਦੋਸ਼ੀ ਪਿਤਾ ਵਿਨੋਦ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਰਕਾਰੀ ਕਾਲਜ ਦੀ ਪ੍ਰਧਾਨਗੀ ਲੈਣ ਆਏ ਨੌਜਵਾਨਾਂ ਨੇ ਸਹੇੜ ਲਈ ਨਵੀਂ ਮੁਸੀਬਤ, ਮਾਮਲਾ ਦਰਜ
NEXT STORY