ਚੰਡੀਗੜ੍ਹ (ਸੰਦੀਪ) : ਚਾਕੂ ਨਾਲ ਧਮਕਾ ਕੇ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਵਰੁਣ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੇ ਨਾਲ ਅਦਾਲਤ ਨੇ ਦੋਸ਼ੀ ’ਤੇ 50 ਹਜ਼ਾਰ ਦਾ ਜੁਰਮਾਨਾ ਵੀ ਲਾਇਆ ਹੈ। ਪੁਲਸ ਨੇ ਇਸੇ ਸਾਲ ਦੋਸ਼ੀ ਖ਼ਿਲਾਫ਼ ਜਬਰ-ਜ਼ਿਨਾਹ ਦਾ ਕੇਸ ਦਰਜ ਕੀਤਾ ਸੀ। ਜਾਣਕਾਰੀ ਅਨੁਸਾਰ ਦੋਸ਼ੀ ਮੂਲ ਰੂਪ ਤੋਂ ਉੱਤਰਾਖੰਡ ਦਾ ਰਹਿਣ ਵਾਲਾ ਹੈ। ਉਹ ਸ਼ਹਿਰ 'ਚ ਇਕ ਕੋਠੀ 'ਚ ਨੌਕਰ ਸੀ।
ਉਸ ਦੇ ਖ਼ਿਲਾਫ਼ 6 ਮਹੀਨੇ ਪਹਿਲਾਂ ਸੈਕਟਰ-34 ਥਾਣਾ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਵਰੁਣ ਜਿਹੜੀ ਕੋਠੀ 'ਚ ਕੰਮ ਕਰਦਾ ਸੀ, ਉੱਥੇ ਉਹ ਕੋਠੀ ਮਾਲਕ ਦੀ ਧੀ ਨੂੰ ਚਾਕੂ ਨਾਲ ਡਰਾਉਂਦਾ-ਧਮਕਾਉਂਦਾ ਸੀ ਤੇ ਉਸ ਨਾਲ ਜਬਰ-ਜ਼ਿਨਾਹ ਕਰਦਾ ਸੀ। ਦੋਸ਼ੀ ਨੇ ਉਸ ਨੂੰ ਧਮਕੀ ਵੀ ਦਿੱਤੀ ਸੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਹਾਲਾਂਕਿ ਪੀੜਤਾ ਨੇ ਹਿੰਮਤ ਜੁਟਾ ਕੇ ਇਸ ਸਬੰਧੀ ਆਪਣੇ ਪਰਿਵਾਰ ਨੂੰ ਜਾਣਕਾਰੀ ਦੇ ਦਿੱਤੀ, ਜਿਸ ਤੋਂ ਬਾਅਦ ਮਾਮਲਾ ਪੁਲਸ ਤੱਕ ਪਹੁੰਚਿਆ ਸੀ।
ਸਰਕਾਰੀ ਅਫਸਰ ਤੋਂ ਪਰਾਲੀ ਨੂੰ ਜ਼ਬਰਨ ਅੱਗ ਲਗਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਵੱਡੀ ਕਾਰਵਾਈ
NEXT STORY