ਲੁਧਿਆਣਾ (ਰਾਜ) : ਅਮਰਪੁਰਾ ਦੀ ਤਲਾਕਸ਼ੁਦਾ ਮਹਿਲਾ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਦੇ ਦੋਸ਼ ਵਿਚ 2 ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਛਾਉਣੀ ਮੁਹੱਲੇ ਦੇ ਅਸ਼ੋਕ ਬੱਤਰਾ ਅਤੇ ਗਾਂਧੀ ਨਗਰ ਦੇ ਸੁਨੀਲ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਅਮਰਪੁਰਾ ਦੀ ਪੀੜਤਾ ਨੇ ਪੁਲਸ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਹ ਤਲਾਕਸ਼ੁਦਾ ਹੈ। ਅਸ਼ੋਕ ਕੁਮਾਰ ਨੇ ਉਸ ਨੂੰ ਵਿਆਹ ਦਾ ਝਾਂਸਾ ਦਿੱਤਾ ਅਤੇ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਇਸ ਤੋਂ ਬਾਅਦ ਉਸ ਦੇ ਦੋਸਤ ਸੁਨੀਲ ਨੇ ਬੇਹੋਸ਼ ਕਰ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਤੇ ਉਸ ਦੀ ਅਸ਼ਲੀਲ ਵੀਡੀਓ ਵੀ ਬਣਾਈ ਸੀ।
ਇਸ ਦੌਰਾਨ ਗਰਭਵਤੀ ਹੋ ਗਈ ਸੀ ਅਤੇ ਉਸ ਨੇ ਇਕ ਬੇਟੀ ਨੂੰ ਜਨਮ ਦਿੱਤਾ ਪਰ ਬੇਟੀ ਦੇ ਪੈਦਾ ਹੋਣ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੇ ਪਿੱਛਾ ਛੁਡਾਉਣਾ ਸ਼ੁਰੂ ਕਰ ਦਿੱਤਾ ਤਾਂ ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। 11 ਮਾਰਚ ਨੂੰ ਪੁਲਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮਾਂ ਦਾ ਡੀ. ਐੱਨ. ਏ. ਟੈਸਟ ਕਰਵਾਇਆ ਸੀ। ਉਧਰ ਪੁਲਸ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਦੋਵੇਂ ਮੁਲਜ਼ਮਾਂ ਨੂੰ ਕਾਬੂ ਕੀਤਾ।
ਮੁੱਖ ਮੰਤਰੀ ਚਿਹਰੇ ਦੇ ਐਲਾਨ ਦੀਆਂ ਅਟਕਲਾਂ ਦੌਰਾਨ ਸੁਨੀਲ ਜਾਖੜ ਦਾ ਟਵੀਟ, ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
NEXT STORY