ਭਵਾਨੀਗੜ੍ਹ (ਵਿਕਾਸ ਮਿੱਤਲ) : ਇੱਥੋਂ ਦੇ ਨੇੜਲੇ ਪਿੰਡ 'ਚ ਇੱਕ ਵਿਆਹੁਤਾ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹੁਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਨੇੜਲੇ ਪਿੰਡ ਦੀ ਕਰੀਬ 22 ਸਾਲਾ ਇੱਕ ਔਰਤ ਨੇ ਸਥਾਨਕ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਘਰੇਲੂ ਕੰਮ-ਕਾਰ ਕਰਦੀ ਹਾਂ ਅਤੇ 2 ਮਾਸੂਮ ਬੱਚੀਆਂ ਦੀ ਮਾਂ ਹੈ। ਉਸਦਾ ਘਰਵਾਲਾ ਵੀ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਹੈ।
ਔਰਤ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੇ ਸਹੁਰੇ ਪਰਿਵਾਰ ਵਲੋਂ ਇਕ ਰਿਸ਼ਤੇਦਾਰ ਵਿਅਕਤੀ ਅਕਸਰ ਉਨ੍ਹਾਂ ਕੋਲ ਆਉਂਦਾ-ਜਾਂਦਾ ਸੀ। 17 ਅਗਸਤ ਦੀ ਸ਼ਾਮ ਨੂੰ ਵੀ ਉਕਤ ਵਿਅਕਤੀ ਉਨ੍ਹਾਂ ਦੇ ਘਰ ਆਇਆ ਸੀ। ਸ਼ਿਕਾਇਤਕਰਤਾ ਮੁਤਾਬਕ ਉਸ ਸਮੇਂ ਉਹ ਘਰ 'ਚ ਇਕੱਲੀ ਆਪਣੇ ਕਮਰੇ 'ਚ ਬੈਠੀ ਸੀ ਅਤੇ ਉਕਤ ਵਿਅਕਤੀ ਨੇ ਆਉਂਦੇ ਸਾਰ ਹੀ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਦਿੱਤਾ। ਉਸ ਨੇ ਕਥਿਤ ਰੂਪ 'ਚ ਧੱਕੇ ਨਾਲ ਸਰੀਰਕ ਸਬੰਧ ਬਣਾਏ।
ਪੀੜਤਾ ਨੇ ਦੱਸਿਆ ਕਿ ਰੌਲਾ ਪਾਉਣ 'ਤੇ ਉਕਤ ਵਿਅਕਤੀ ਨੇ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰ ਦੇਣ ਦੀ ਧਮਕੀ ਦੇ ਕੇ ਚੁੱਪ ਕਰਵਾ ਦਿੱਤਾ। ਇਸ ਕਰਕੇ ਉਸਨੇ ਇਹ ਗੱਲ ਕਿਸੇ ਨੂੰ ਨਹੀਂ ਦੱਸੀ ਪਰ ਬਾਅਦ ਵਿੱਚ ਉਸਨੇ ਆਪਣੀ ਸੱਸ ਨੂੰ ਸਾਰੀ ਗੱਲ ਦੱਸ ਦਿੱਤੀ। ਇਸ ਮਗਰੋਂ ਮਾਮਲੇ ਸਬੰਧੀ ਪੁਲਸ ਨੂੰ ਸ਼ਿਕਾਇਤ ਦੇ ਕੇ ਦੋਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਪੁਲਸ ਨੇ ਮਾਮਲੇ ਸਬੰਧੀ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਲਯੁਗੀ ਪੁੱਤ ਨੇ ਕਤਲ ਕਰ 'ਤਾ ਪਿਓ, ਇੰਝ ਅਸਲੀਅਤ ਆਈ ਸਾਹਮਣੇ
NEXT STORY