ਚੰਡੀਗੜ੍ਹ (ਸੁਸ਼ੀਲ) : ਮਨੀਮਾਜਰਾ ਦੇ ਸ਼ਾਂਤੀਨਗਰ ’ਚ ਹੇਅਰ ਡਰੈੱਸਰ ਨੇ 17 ਸਾਲਾ ਕੁੜੀ ਨਾਲ ਦੁਕਾਨ ’ਚ ਛੇੜਛਾੜ ਕਰਨ ਤੋਂ ਬਾਅਦ ਜਬਰ-ਜ਼ਿਨਾਹ ਕੀਤਾ। ਕੁੜੀ ਦੀਆਂ ਚੀਕਾਂ ਸੁਣ ਕੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਮਨੀਮਾਜਰਾ ਥਾਣਾ ਪੁਲਸ ਮੌਕੇ ’ਤੇ ਪਹੁੰਚੀ ਤੇ ਪੀੜਤਾ ਦਾ ਮਨੀਮਾਜਰਾ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਇਆ, ਜਿੱਥੇ ਡਾਕਟਰਾਂ ਨੇ ਜਬਰ-ਜ਼ਿਨਾਹ ਦੀ ਪੁਸ਼ਟੀ ਕੀਤੀ। ਇਸ ਤੋਂ ਇਲਾਵਾ ਫਾਰੈਂਸਿਕ ਮੋਬਾਇਲ ਟੀਮ ਨੇ ਹੇਅਰ ਡਰੈੱਸਰ ਦੀ ਦੁਕਾਨ ’ਤੇ ਜਾ ਕੇ ਸਬੂਤ ਇਕੱਠੇ ਕੀਤੇ।
ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਪਰਚਾ ਦਰਜ ਕਰ ਲਿਆ ਹੈ। ਮਨੀਮਾਜਰਾ ਪੁਲਸ ਨੂੰ ਐਤਵਾਰ ਦੁਪਹਿਰ ਨੂੰ ਸੂਚਨਾ ਮਿਲੀ ਕਿ ਮਨੀਮਾਜਰਾ ਦੇ ਸ਼ਾਂਤੀ ਨਗਰ ’ਚ ਹੇਅਰ ਡਰੈੱਸਰ ਨੇ 17 ਸਾਲਾ ਕੁੜੀ ਨਾਲ ਛੇੜਛਾੜ ਕਰ ਜਬਰ-ਜ਼ਿਨਾਹ ਕੀਤਾ। ਸੂਚਨਾ ਮਿਲਣ ਤੋਂ ਬਾਅਦ ਜਿਵੇਂ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਤਾਂ ਲੋਕ ਉੱਥੇ ਹੀ ਖੜ੍ਹੇ ਸਨ। ਪੁਲਸ ਪੀੜਤਾ ਨੂੰ ਆਪਣੀ ਗੱਡੀ ਬੈਠਾ ਕੇ ਹਸਪਤਾਲ ਲੈ ਕੇ ਗਈ, ਜਿੱਥੇ ਉਸਦਾ ਮੈਡੀਕਲ ਕਰਵਾਇਆ। ਮਾਮਲੇ ਦੀ ਜਾਂਚ ਲਈ ਪੁਲਸ ਨੇ ਦੁਕਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ। ਮਨੀਮਾਜਰਾ ਥਾਣਾ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹਸਪਤਾਲ ਵਿਚ ਹੋਈ ਜ਼ਬਰਦਸਤ ਖੂਨੀ ਝੜਪ ਦੇ ਮਾਮਲੇ ਵਿਚ ਵੱਡੀ ਕਾਰਵਾਈ
NEXT STORY