ਮੋਹਾਲੀ (ਜੱਸੀ) : ਇੱਥੇ ਥਾਣਾ ਫੇਜ਼-1 ਅਧੀਨ ਆਉਂਦੇ ਇਲਾਕੇ ’ਚ ਇਕ 25 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਿਛਲੇ 5 ਸਾਲਾਂ ਤੋਂ ਕੁੜੀ ਦੇ ਸੰਪਰਕ ’ਚ ਸੀ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਪੀੜਤ ਲੜਕੀ ਦੇ ਬਿਆਨਾਂ ’ਤੇ ਥਾਣਾ ਫੇਜ਼-1 ਵਿਖੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਫ਼ਰਾਰ ਦੱਸਿਆ ਜਾ ਰਿਹਾ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਸ ਨੂੰ ਦਿੱਤੇ ਬਿਆਨ ’ਚ ਪੀੜਤਾ ਨੇ ਕਿਹਾ ਕਿ ਉਹ 5 ਸਾਲ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਪ੍ਰਭਜੋਤ ਸਿੰਘ ਦੇ ਸੰਪਰਕ ’ਚ ਆਈ ਸੀ। ਸ਼ੁਰੂ ’ਚ ਉਹ ਚੰਗੇ ਦੋਸਤ ਸਨ ਅਤੇ ਬਾਅਦ ’ਚ ਮੁਲਜ਼ਮ ਨੇ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ਕੁੱਝ ਸਮੇਂ ਬਾਅਦ ਮੁਲਜ਼ਮ ਨੇ ਉਸ ਨਾਲ ਵਿਆਹ ਕਰਵਾਉਣ ਦਾ ਪ੍ਰਸਤਾਵ ਦਿੱਤਾ। ਉਨ੍ਹਾਂ ਕਿਹਾ ਕਿ ਉਹ ਉਸ ਨੂੰ ਜਲਦੀ ਹੀ ਉਸ ਦੇ ਮਾਪਿਆਂ ਨਾਲ ਮਿਲਾਏਗਾ। ਕੁੜੀ ਨੂੰ ਧੋਖਾ ਦੇਣ ਤੋਂ ਬਾਅਦ, ਉਹ ਉਸ ਨੂੰ ਕਈ ਵਾਰ ਮਿਲਿਆ ਤੇ ਵਿਆਹ ਦੇ ਬਹਾਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਂਦਾ ਰਿਹਾ।
ਪੀੜਤਾ ਨੇ ਉਸ ’ਤੇ ਵਿਆਹ ਲਈ ਦਬਾਅ ਪਾਇਆ ਤਾਂ ਉਸ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨਾਲ ਸਾਰੇ ਰਿਸ਼ਤੇ ਤੋੜ ਦਿੱਤੇ। ਪੀੜਤ ਕੁੜੀ ਨੇ ਇਸ ਬਾਰੇ ਪੁਲਸ ਨੂੰ ਸ਼ਿਕਾਇਤ ਕੀਤੀ। ਸ਼ਿਕਾਇਤ ਤੋਂ ਬਾਅਦ ਉਸ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ।
ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਹੈਂਡ ਗ੍ਰਨੇਡ ਸਣੇ ਹਥਿਆਰਾਂ ਦੀ ਖੇਪ ਬਰਾਮਦ
NEXT STORY