ਗੁਰੂਹਰਸਹਾਏ (ਸਿਕਰੀ) : ਗੁਰੂਹਰਸਹਾਏ ਦੀ ਇਕ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਥਾਣਾ ਗੁਰੂਹਰਸਹਾਏ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਨਾਬਾਲਗ ਕੁੜੀ (17)ਨੇ ਦੱਸਿਆ ਕਿ 31 ਅਗਸਤ 2025 ਨੂੰ ਕਰੀਬ 11 ਵਜੇ ਉਹ ਮਾਮੇ ਦੇ ਘਰ ਤੋਂ ਬਿਨਾ ਕੁੱਝ ਦੱਸੇ ਪੁੱਛੇ ਸਭ ਤੋਂ ਚੋਰੀ ਤਿਆਰ ਹੋ ਕੇ ਇਕ ਨੌਜਵਾਨ ਨਾਲ ਬੱਸ ’ਤੇ ਬੈਠ ਕੇ ਅੰਮ੍ਰਿਤਸਰ ਚਲੀ ਗਈ।
ਪੀੜਤ ਕੁੜੀ ਨੇ ਦੱਸਿਆ ਕਿ ਇੱਥੇ ਇਕ ਕਮਰੇ ’ਚ ਉਸ ਦੀ ਮਰਜ਼ੀ ਤੋਂ ਬਿਨਾਂ ਜ਼ਬਰਦਸਤੀ ਮੁਲਜ਼ਮ ਨੇ ਉਸ ਨਾਲ ਸਰੀਰਕ ਸਬੰਧ ਬਣਾ ਕੇ ਜਬਰ-ਜ਼ਿਨਾਹ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਖੁਸ਼ੀਆ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਸਾਬਕਾ ਸਰਪੰਚ ਸਮੇਤ 2 ਦੀ ਮੌਤ
NEXT STORY