ਫਿਰੋਜ਼ਪੁਰ (ਕੁਮਾਰ) : ਥਾਣਾ ਘੱਲ ਖੁਰਦ ਦੀ ਪੁਲਸ ਨੇ 2 ਮੁਲਜ਼ਮਾਂ ਖ਼ਿਲਾਫ਼ ਇਕ 14 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਸੋਨੇ ਨੇ ਦੱਸਿਆ ਕਿ 14 ਸਾਲਾ ਪੀੜਤ ਕੁੜੀ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ 14 ਅਕਤੂਬਰ ਦੀ ਰਾਤ ਨੂੰ ਕਰੀਬ 10 ਵਜੇ ਉਹ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੌਂ ਗਈ ਸੀ।
ਜਦੋਂ ਉਹ ਬਾਥਰੂਮ ਜਾਣ ਲਈ ਉੱਠੀ ਤਾਂ ਮੁਲਜ਼ਮ ਦਰਵਾਜ਼ੇ ਅੱਗੇ ਖੜ੍ਹੇ ਹੋਏ ਸਨ। ਉਹ ਦੋਵੇਂ ਪੀੜਤਾ ਨੂੰ ਸ਼ਮਸ਼ਾਨਘਾਟ ਵੱਲ ਲੈ ਗਏ, ਜਿੱਥੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਮੁਲਜ਼ਮ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਕੁੜੀ ਦਾ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਮੈਡੀਕਲ ਕਰਵਾਇਆ ਗਿਆ ਅਤੇ ਉਸ ਦੇ ਆਧਾਰ ’ਤੇ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਲੁਧਿਆਣਾ 'ਚ 5 ਡਾਕਟਰਾਂ 'ਤੇ FIR ਦਰਜ, ਜਾਣੋ ਪੂਰਾ ਮਾਮਲਾ
NEXT STORY