ਫ਼ਿਰੋਜ਼ਪੁਰ (ਸੰਨੀ ਚੋਪੜਾ): ਸੂਬੇ ਅੰਦਰ ਜਿੱਥੇ ਲਾਅ ਐਂਡ ਆਰਡਰ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਉੱਥੇ ਹੀ ਕਾਂਗਰਸੀ ਆਗੂਆਂ ਵੱਲੋਂ ਨਾਜਾਇਜ਼ ਪਰਚੇ ਦਰਜ ਕਰਾਉਣ ਦੇ ਮਾਮਲੇ ਨੇ ਤੂਲ ਫੜ੍ਹੀ ਹੋਈ ਹੈ। ਅਜਿਹਾ ਹੀ ਇੱਕ ਮਾਮਲਾ ਫਿਰੋਜ਼ਪੁਰ ਸਿਟੀ ਤੋਂ ਸਾਹਮਣੇ ਆਇਆ ਹੈ। ਜਿਸ ’ਚ ਇੱਕ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਪੁਲਸ ਪ੍ਰਸ਼ਾਸਨ ਆਹਮੋ-ਸਾਹਮਣੇ ਖੜ੍ਹਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ’ਚ ਵੱਡਾ ਨਾਂ ਸਨ ਇੰਦਰਜੀਤ ਸਿੰਘ ਜ਼ੀਰਾ, ਅਜਿਹਾ ਰਿਹੈ ਸਿਆਸੀ ਸਫ਼ਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ, ਕਿਸਾਨ ਆਗੂ ਗੁਰਸੇਵਕ ਸਿੰਘ ਨੇ ਦੋਸ਼ ਲਗਾਇਆ ਹੈ ਕਿ ਸਿਆਸੀ ਸ਼ਹਿ ਤੇ ਉਨ੍ਹਾਂ ਦੇ ਇੱਕ ਸਾਥੀ ਬਲਜਿੰਦਰ ਸਿੰਘ ’ਤੇ ਨਾਜਾਇਜ਼ ਤੌਰ ’ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ। ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਵੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਿਸ ਦਿਨ ਬਲਜਿੰਦਰ ਸਿੰਘ ਤੇ ਪੁਲਸ ਵੱਲੋਂ ਪਰਚਾ ਦਰਜ ਕੀਤਾ ਜਾਂਦਾ ਹੈ। ਉਸ ਦਿਨ ਉਹ ਦਿੱਲੀ ਦੇ ਬਾਰਡਰਾਂ ਤੇ ਕਿਸਾਨ ਅੰਦੋਲਨ ਵਿਚ ਲੜਾਈ ਲੜ ਰਿਹਾ ਸੀ ਅਤੇ ਉਸ ਦੇ ਚਲਾਨ ਵੀ ਉੱਥੇ ਹੋਏ ਹਨ। ਜਿਸ ਦੇ ਸਬੂਤ ਉਨ੍ਹਾਂ ਕੋਲ ਮੋਜੂਦ ਹਨ। ਜਿਸ ਦੇ ਬਾਵਜੂਦ ਕਾਂਗਰਸੀ ਐੱਮ.ਐਲ.ਏ. ਵੱਲੋਂ ਸਿਆਸੀ ਰੰਜਿਸ਼ ਤਹਿਤ ਝੂਠੇ ਮੁਕੱਦਮੇ ਦਰਜ ਕਰਵਾਏ ਗਏ ਹਨ।
ਇਹ ਵੀ ਪੜ੍ਹੋ: ਜ਼ਮੀਨ ਗਹਿਣੇ ਧਰ ਕੈਨੇਡਾ ਗਏ ਪਿੰਡ ਮਾਛੀਕੇ ਦੇ ਨੌਜਵਾਨ ਦੀ ਮੌਤ,ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਇਸੇ ਰੰਜਿਸ਼ ਤਹਿਤ ਬਲਜਿੰਦਰ ਸਿੰਘ ਨੂੰ ਨਾਜਾਇਜ਼ ਤੌਰ ’ਤੇ ਝੂਠੇ ਜਬਰ-ਜ਼ਿਨਾਹ ਦੇ ਕੇਸ ’ਚ ਫਸਾਇਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀ ਬਣਾਈ ਕਹਾਣੀ ਮਨਘੜਤ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਝੂਠੇ ਬਲਾਤਕਾਰ ਦੇ ਮਾਮਲੇ ਨੂੰ ਤੁਰੰਤ ਰੱਦ ਨਹੀਂ ਕੀਤਾ ਜਾਂਦਾ ਤਾਂ ਉਹ ਹੋਰ ਸੰਘਰਸ਼ ਤੇਜ਼ ਕਰਨਗੇ।
ਇਹ ਵੀ ਪੜ੍ਹੋ: ਰੂਪਨਗਰ ’ਚ ਇਨਸਾਨੀਅਤ ਸ਼ਰਮਸਾਰ, ਗਰਭਵਤੀ ਮਹਿਲਾ ਨੂੰ ਕੰਧ ਟਪਾਉਣ ਸਮੇਂ ਮੌਕੇ ’ਤੇ ਡਿੱਗੇ ਨਵਜਾਤ ਬੱਚੇ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਥੇਦਾਰ ਇੰਦਰਜੀਤ ਜ਼ੀਰਾ ਦੇ ਅਕਾਲ ਚਲਾਣੇ ’ਤੇ ਰੰਧਾਵਾ ਵਲੋਂ ਦੁੱਖ ਦਾ ਪ੍ਰਗਟਾਵਾ
NEXT STORY