ਚੰਡੀਗੜ੍ਹ (ਸੁਸ਼ੀਲ) : ਮਲੋਆ ਸਥਿਤ ਇਕ ਕਾਲੋਨੀ 'ਚ ਇਕ ਨੌਜਵਾਨ 10 ਸਾਲਾ ਮੰਦਬੁੱਧੀ ਬੱਚੀ ਨਾਲ ਜੰਗਲ 'ਚ ਜਬਰ-ਜ਼ਿਨਾਹ ਕਰ ਕੇ ਫ਼ਰਾਰ ਹੋ ਗਿਆ। ਬੱਚੀ ਰੋਂਦੀ ਹੋਈ ਘਰ ਪਹੁੰਚੀ ਅਤੇ ਮਾਮਲੇ ਦੀ ਜਾਣਕਾਰੀ ਪਰਿਵਾਰ ਨੂੰ ਦਿੱਤੀ। ਪਰਿਵਾਰ ਨੇ ਬੱਚੀ ਨੂੰ ਤੁਰੰਤ ਸੈਕਟਰ-16 ਜਨਰਲ ਹਸਪਤਾਲ 'ਚ ਦਾਖ਼ਲ ਕਰਵਾਇਆ। ਬੱਚੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਲੋਆ ਥਾਣਾ ਪੁਲਸ ਨੇ ਮੁਲਜ਼ਮ ਨੌਜਵਾਨ ’ਤੇ ਜਬਰ-ਜ਼ਿਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਆਨਰ ਕਿਲਿੰਗ ਮਾਮਲਾ : ਸੰਦੀਪ ਕੌਰ ਦੀ ਪੋਸਟਮਾਰਟਮ ਰਿਪੋਰਟ 'ਚ ਅਹਿਮ ਖ਼ੁਲਾਸਾ, ਆਰ-ਪਾਰ ਹੋਈਆਂ ਸੀ ਗੋਲੀਆਂ
ਪੁਲਸ ਨੇ ਦੱਸਿਆ ਕਿ 10 ਸਾਲਾ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ। ਇਸ ਦੌਰਾਨ ਗੁਆਂਢੀ ਨੌਜਵਾਨ ਆਇਆ ਅਤੇ ਵਰਗਲਾ ਕੇ ਉਸ ਨੂੰ ਆਪਣੇ ਨਾਲ ਜੰਗਲ 'ਚ ਲੈ ਗਿਆ। ਨੌਜਵਾਨ ਨੇ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਜੰਗਲ 'ਚ ਛੱਡ ਕੇ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਦੁਖ਼ਦਾਈ ਖ਼ਬਰ : ਫੈਕਟਰੀ ਦੇ ਕੈਮੀਕਲ ਟੈਂਕ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ
ਬੱਚੀ ਰੋਂਦੀ ਹੋਈ ਘਰ ਪਹੁੰਚੀ ਅਤੇ ਮਾਮਲੇ ਦੀ ਜਾਣਕਾਰੀ ਪਰਿਵਾਰ ਨੂੰ ਦਿੱਤੀ। ਪਰਿਵਾਰ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੱਚੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ। ਮਲੋਆ ਥਾਣਾ ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਹਿਲਾਂ ਇਕੱਠਿਆਂ ਬੈਠ ਕੇ ਪੀਤੀ ਬੀਅਰ, ਫਿਰ ਸੂਏ ਮਾਰ-ਮਾਰ ਕਰ ਦਿੱਤਾ ਕਤਲ
NEXT STORY