ਲੁਧਿਆਣਾ (ਰਿਸ਼ੀ) : ਲੁਧਿਆਣਾ 'ਚ ਇਕ ਮਕਾਨ ਮਾਲਕ ਵਲੋਂ ਕਿਰਾਏ 'ਤੇ ਰਹਿੰਦੀ ਔਰਤ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਹੈਬੋਵਾਲ ਦੀ ਪੁਲਸ ਨੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਸੰਨੀ ਨਿਵਾਸੀ ਸੰਤ ਨਗਰ ਦੇ ਰੂਪ 'ਚ ਹੋਈ ਹੈ। ਜਾਣਕਾਰੀ ਦਿੰਦੇ ਹੋਏ 26 ਸਾਲਾ ਪੀੜਤ ਔਰਤ ਨੇ ਦੱਸਿਆ ਕਿ ਉਸ ਦੇ ਪਹਿਲੇ ਪਤੀ ਤੋਂ 2 ਬੱਚੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕ ਭਾਰੀ ਪਰੇਸ਼ਾਨੀ 'ਚ ਫਸੇ, ਜਾਣੋ ਕੀ ਹੈ ਪੂਰਾ ਮਾਮਲਾ
ਪਤੀ ਦੀ ਸਾਲ 2020 'ਚ ਮੌਤ ਹੋ ਗਈ ਸੀ। ਇਸ ਮਗਰੋਂ ਉਸ ਨੇ ਦੂਜਾ ਵਿਆਹ ਕਰਵਾ ਲਿਆ ਅਤੇ ਆਪਣੇ ਪਤੀ ਨਾਲ ਹੈਬੋਵਾਲ ਵਿਖੇ ਕਿਰਾਏ ਦੇ ਕਮਰੇ 'ਚ ਰਹਿ ਰਹੀ ਹੈ। ਉਹ 4 ਸਤੰਬਰ ਨੂੰ ਘਰ 'ਚ ਇਕੱਲੀ ਸੀ ਅਤੇ ਉਸ ਦਾ ਪਤੀ ਕੰਮ 'ਤੇ ਗਿਆ ਹੋਇਆ ਸੀ।
ਇਹ ਵੀ ਪੜ੍ਹੋ : ਨਸ਼ੇੜੀ ਪੁੱਤ ਤੋਂ ਦੁਖੀ ਮਾਂ ਦੀ ਵੀਡੀਓ ਵਾਇਰਲ, ਹੱਥ ਬੰਨ੍ਹ ਜੋ ਬੋਲ ਬੋਲੇ, ਤੁਹਾਨੂੰ ਵੀ ਭਾਵੁਕ ਕਰ ਦੇਣਗੇ (ਵੀਡੀਓ)
ਦੋਸ਼ੀ ਸਵੇਰੇ ਉਸ ਦੇ ਘਰ ਕਿਰਾਇਆ ਮੰਗਣ ਦੇ ਬਹਾਨੇ ਆਇਆ ਅਤੇ ਉਸ ਨਾਲ ਜ਼ਬਰਦਸਤੀ ਕਰਨ ਲੱਗਾ। ਇਸ ਤੋਂ ਬਾਅਦ ਦੋਸ਼ੀ ਨੇ ਉਸ ਨੂੰ ਬੈੱਡ 'ਤੇ ਸੁੱਟ ਕੇ ਜਬਰ-ਜ਼ਿਨਾਹ ਕੀਤਾ ਅਤੇ ਫਿਰ ਫ਼ਰਾਰ ਹੋ ਗਿਆ। ਉਸ ਨੇ ਸਾਰੀ ਘਟਨਾ ਬਾਰੇ ਆਪਣੇ ਪਤੀ ਨੂੰ ਦੱਸਿਆ ਅਤੇ ਫਿਰ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ। ਪੁਲਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ ‘ਆਪ’ ਤੇ ਕਾਂਗਰਸ ਦਾ ਨਹੀਂ ਹੋਵੇਗਾ ਗਠਜੋੜ, ਮੰਤਰੀ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ
NEXT STORY