ਲੁਧਿਆਣਾ (ਅਨਿਲ): ਥਾਣਾ ਮਿਹਰਬਾਨ ਦੀ ਪੁਲਸ ਨੇ 15 ਸਾਲਾ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਰਾਜੀਵ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਪੀੜਤਾ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ 15 ਸਾਲ ਦੀ ਧੀ ਨੂੰ 2 ਵਿਅਕਤੀਆਂ ਵੱਲੋਂ ਆਪਣੇ ਘਰ ਵਿਚ ਜ਼ਬਰਦਸਤੀ ਕੈਦ ਕਰ ਕੇ ਰੱਖਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਗੁਰੂਘਰ 'ਚ ਔਰਤ ਦੀ ਸ਼ਰਮਨਾਕ ਕਰਤੂਤ! ਗੁਰੂ ਸਾਹਿਬ ਦੀ ਹਜ਼ੂਰੀ 'ਚ ਹੋਈ ਨਿਰ-ਵਸਤਰ, ਵਜ੍ਹਾ ਜਾਣ ਉੱਡਣਗੇ ਹੋਸ਼
ਪੀੜਤਾ ਦੀ ਮਾਂ ਨੇ ਦੱਸਿਆ ਕਿ ਮੁਲਜ਼ਮ ਗੁਰਚਰਨ ਸਿੰਘ ਵਾਸੀ ਮਹਾਦੇਵ ਇਨਕਲੇਵ ਪਿੰਡ ਧੌਲਾ ਨੇ ਉਸ ਦੀ ਧੀ ਨਾਲ ਜ਼ਬਰਦਸਤੀ ਸਬੰਧ ਬਣਾਏ। ਇਸ ਮਾਮਲੇ ਵਿਚ ਉਸ ਦੇ ਸਾਥੀ ਸਾਬੂ ਵਾਸੀ ਧੌਲਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਫ਼ਿਲਹਾਲ ਪੁਲਸ ਨੇ ਮੁੱਖ ਮੁਲਜ਼ਮ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਸਵਿੰਦਰ ਭੱਲਾ ਦੀ ਮੌਤ 'ਤੇ ਕਾਮੇਡੀ ਕਲਾਕਾਰ ਪਤੀਲਾ ਨੇ ਜਤਾਇਆ ਦੁੱਖ਼, ਭਾਵੁਕ ਹੁੰਦਿਆਂ ਦੱਸੀਆਂ ਅਹਿਮ ਗੱਲਾਂ
NEXT STORY