ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਦੀ ਅਦਾਲਤ 'ਚ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਵੱਲੋਂ ਸਾਥੀਆਂ ਸਣੇ ਆਤਮ-ਸਮਰਪਣ ਕਰਨ ਅਤੇ ਮਾਮਲੇ 'ਚ ਭਗੌੜੇ ਸਾਰੇ 7 ਦੋਸ਼ੀ ਕਾਨੂੰਨ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਬਾਅਦ ਅੱਜ ਰੇਪ ਪੀੜਤ ਮਹਿਲਾ ਤੇ ਉਸ ਦੇ ਵਕੀਲ ਅਤੇ ਅਕਾਲੀ ਆਗੂ ਹਰੀਸ਼ ਰਾਏ ਢਾਂਡਾ ਵੱਲੋਂ ਪੁਲਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਢਾਂਡਾ ਅਤੇ ਰੇਪ ਪੀੜਤਾ ਨੇ ਜਿੱਥੇ ਸਿਮਰਜੀਤ ਸਿੰਘ ਬੈਂਸ ਤੇ ਉਸ ਦੇ ਸਾਥੀਆਂ ਦੇ ਆਖਿਰਕਾਰ ਕਾਨੂੰਨ ਦੇ ਹੱਥੇ ਚੜ੍ਹਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ, ਉੱਥੇ ਹੀ ਉਨ੍ਹਾਂ ਨੇ ਅਦਾਲਤ ਦੀ ਕਾਰਵਾਈ 'ਤੇ ਵੀ ਸੰਤੁਸ਼ਟੀ ਪ੍ਰਗਟਾਈ। ਪੀੜਤ ਔਰਤ ਨੇ ਇਸ ਦੇ ਨਾਲ ਹੀ ਸੀ.ਪੀ. ਦਫ਼ਤਰ ਦੇ ਬਾਹਰ ਲਾਇਆ ਆਪਣਾ ਧਰਨਾ ਖਤਮ ਕਰਨ ਦੀ ਗੱਲ ਵੀ ਆਖੀ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਜਾਂਚ ਦੌਰਾਨ ਦਿਨੇਸ਼ ਬੱਸੀ ਦੇ ਕਈ ਰਾਜ਼ ਹੋਏ ਬੇਨਕਾਬ, 2 ਦਿਨ ਦਾ ਹੋਰ ਵਧਿਆ ਰਿਮਾਂਡ
ਜ਼ਿਕਰਯੋਗ ਹੈ ਕਿ ਜਬਰ-ਜ਼ਿਨਾਹ ਮਾਮਲੇ 'ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸੋਮਵਾਰ ਸਵੇਰੇ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਸੀ। ਜਬਰ-ਜ਼ਿਨਾਹ ਮਾਮਲੇ 'ਚ ਅਦਾਲਤ ਵੱਲੋਂ ਸਿਮਰਜੀਤ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਜਬਰ-ਜ਼ਿਨਾਹ ਮਾਮਲੇ 'ਚ ਸਿਮਰਜੀਤ ਬੈਂਸ ਸਮੇਤ ਬਾਕੀ ਦੋਸ਼ੀਆਂ ਨੇ ਵੀ ਆਤਮ-ਸਮਰਪਣ ਕਰ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ! ਬੋਨੀ ਅਜਨਾਲਾ ਨੂੰ ਜਾਨ ਤੋਂ ਖ਼ਤਰੇ ਦੇ ਮੱਦੇਨਜ਼ਰ ਹਾਈਕੋਰਟ ਤੋਂ ਮਿਲੀ ਸੁਰੱਖਿਆ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਗੁਰੂ ਕਾ ਬਾਗ ਮੋਰਚਾ ਤੇ ਸ੍ਰੀ ਪੰਜਾ ਸਾਹਿਬ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਸਮਾਗਮਾਂ ਦੀ ਹੋਈ ਸ਼ੁਰੂਆਤ
NEXT STORY