ਫਤਿਹਗੜ੍ਹ ਸਾਹਿਬ (ਵਿਪਨ) : ਜ਼ਿਲਾ ਫਤਿਹਗੜ੍ਹ ਸਾਹਿਬ ਦੀ ਰਹਿਣ ਵਾਲੀ ਇਕ ਔਰਤ ਨੇ ਪੰਜਾਬ ਪੁਲਸ 'ਚ ਹੌਲਦਾਰ ਵਜੋਂ ਤਾਇਨਾਤ ਆਪਣੇ ਮਾਮੇ ਸਹੁਰੇ 'ਤੇ ਬਲਾਤਕਾਰ ਕਰਨ ਦਾ ਦੋਸ਼ ਲਾਇਆ ਹੈ। ਹੁਣ ਪੀੜਤਾ ਦਾ ਕਹਿਣਾ ਹੈ ਕਿ ਮਾਮੇ ਸਹੁਰੇ ਦੇ ਪੰਜਾਬ ਪੁਲਸ 'ਚ ਹੋਣ ਕਾਰਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਜੇਕਰ ਇੰਝ ਹੀ ਰਿਹਾ ਤਾਂ ਉਹ ਆਪਣੇ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਵੇਗੀ।
ਜਾਣਕਾਰੀ ਮੁਤਾਬਕ ਪੀੜਤਾ ਦਾ ਦੋਸ਼ ਹੈ ਕਿ ਉਸ ਦਾ ਮਾਮਾ ਸਹੁਰਾ ਰਾਜਪੁਰਾ ਥਾਣੇ 'ਚੇ ਹੌਲਦਾਰ ਲੱਗਾ ਹੋਇਆ ਹੈ, ਜਿਸ ਨੇ ਉਸ ਦੀ ਇੱਜ਼ਤ ਤਾਰ-ਤਾਰ ਕਰ ਦਿੱਤੀ ਹੈ। ਪੀੜਤਾ ਅਤੇ ਉਸ ਦੀ ਮਾਂ ਪਿਛਲੇ 2 ਮਹੀਨਿਆਂ ਤੋਂ ਇਨਸਾਫ ਲਈ ਭਟਕ ਰਹੀਆਂ ਹਨ ਪਰ ਕਿਸੇ ਪਾਸੇ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਇਸ ਲਈ ਹੁਣ ਉਹ ਫਤਿਹਗੜ੍ਹ ਸਾਹਿਬ ਐੱਸ. ਐੱਸ. ਪੀ. ਦੇ ਦਫਤਰ ਪੁੱਜੀਆਂ ਹਨ। ਪੀੜਤਾ ਦੀ ਮਾਂ ਦਾ ਦੋਸ਼ ਹੈ ਕਿ ਉਨ੍ਹਾਂ 'ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ ਅਤੇ ਧਮਕੀਆਂ ਵੀ ਮਿਲ ਰਹੀਆਂ ਹਨ।
ਉਸ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਆਪਣੀ ਬੇਟੀ ਅਤੇ ਉਸ ਦੇ ਬੱਚਿਆਂ ਸਮੇਤ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਜਾਵੇਗੀ। ਦੂਜੇ ਪਾਸੇ ਜ਼ਿਲਾ ਫਤਿਹਗੜ੍ਹ ਸਾਹਿਬ ਦੀ ਐੱਸ. ਐੱਸ. ਪੀ. ਦਾ ਕਹਿਣਾ ਸੀ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ, ਜਿਸ ਦੀ ਸ਼ੁਰੂਆਤੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਦੀ ਫਾਈਨਲ ਰਿਪੋਰਟ ਬਣਾ ਕੇ ਭੇਜ ਦਿੱਤੀ ਜਾਵੇਗੀ।
2 ਜੁਲਾਈ ਨੂੰ ਪੰਜਾਬ ਦੇ ਸਾਰੇ ਸਕੂਲਾਂ ਦਾ ਹੋਵੇਗਾ ਨਿਰੀਖਣ
NEXT STORY