ਲੁਧਿਆਣਾ (ਰਾਮ) : ਇਕ ਕਾਲੋਨੀ 'ਚ ਸਥਿਤ ਘਰ 'ਚ ਲੁੱਟ ਕਰਨ ਆਏ 3 ਅਣਪਛਾਤੇ ਲੁਟੇਰਿਆਂ ਵਲੋਂ ਘਰ 'ਚ ਮੌਜੂਦ 18 ਸਾਲਾ ਮੰਦਬੁੱਧੀ ਲੜਕੀ ਨਾਲ ਕਥਿਤ ਸਮੂਹਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਸ਼ਿਕਾਇਤ ਮਿਲਣ 'ਤੇ ਚੌਂਕੀ ਰਾਮਗੜ੍ਹ ਦੀ ਪੁਲਸ ਨੇ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਚੌਂਕੀ ਰਾਮਗੜ੍ਹ ਅਧੀਨ ਪੈਂਦੀ ਕਾਲੋਨੀ ਦੇ ਰਹਿਣ ਵਾਲੇ ਕਮਲੇਸ਼ ਨਾਂ ਦੇ ਵਿਅਕਤੀ ਨੂੰ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ 18 ਸਾਲਾ ਲੜਕੀ ਅਤੇ ਇਕ 9 ਸਾਲਾ ਲੜਕਾ ਹੈ, ਜੋ ਕਿ ਦਿਮਾਗੀ ਤੌਰ 'ਤੇ ਥੋੜ੍ਹਾ ਬੀਮਾਰ ਹੈ। ਉਸ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ ਸਾਢੇ 7 ਵਜੇ ਦੇ ਕਰੀਬ ਉਹ ਆਪਣੀ ਪਤਨੀ ਨਾਲ ਕੰਮ 'ਤੇ ਚਲਾ ਗਿਆ।
ਕਰੀਬ 4-5 ਘੰੀਟਆਂ ਬਾਅਦ ਉਸ ਨੂੰ ਗੁਆਂਢੀ ਨੇ ਫੋਨ ਕਰਕੇ ਦੱਸਿਆ ਕਿ ਉਸ ਦੀ ਬੇਟੀ ਨਾਲ ਕੁਝ ਨੌਜਵਾਨਾਂ ਵਲੋਂ ਜ਼ਬਰਦਸਤੀ ਕੀਤੀ ਗਈ ਹੈ। ਜਦੋਂ ਉਹ ਘਰ ਪੁੱਜਿਆ ਤਾਂ ਲੜਕੀ ਨੇ ਦੱਸਿਆ ਕਿ ਉਸ ਦੇ ਕੰਮ 'ਤੇ ਜਾਣ ਦੇ ਕੁਝ ਘੰਟਿਆਂ ਬਾਅਦ ਇਕ ਮੋਟਰਸਾਈਕਲ 'ਤੇ 3 ਨੌਜਵਾਨ ਆਏ, ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਉਨ੍ਹਾਂ ਨੇ ਘਰ 'ਚ ਜ਼ਬਰਦਸਤੀ ਵੜ ਕੇ ਉਸ ਨਾਲ ਸਮੂਹਕ ਬਲਾਤਕਾਰ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਲੜਕੀ ਨੇ ਬਾਹਰ ਆ ਕੇ ਆਪਣੀ ਗੁਆਂਢਣ ਨੂੰ ਇਸ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੇ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ।
ਘਰ ਤੋਂ ਕੁਝ ਦੂਰ ਖੇਡ ਰਿਹਾ ਸੀ ਛੋਟਾ ਭਰਾ
ਜਾਣਕਾਰੀ ਮੁਤਾਬਕ ਪੀੜਤ ਲੜਕੀ ਦਾ 9 ਸਾਲਾ ਭਰਾ ਇਸ ਸਾਰੀ ਘਟਨਾ ਤੋਂ ਬੇਖਬਰ ਘਰ ਤੋਂ ਕੁਝ ਦੂਰੀ 'ਤੇ ਬੱਚਿਆਂ ਨਾਲ ਖੇਡ ਰਿਹਾ ਸੀ। ਪੀੜਤ ਲੜਕੀ ਨੇ ਦਰਿੰਦਿਆਂ ਦਾ ਮੁਕਾਬਲਾ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਉਹ ਆਪਣਾ ਬਚਾਅ ਨਹੀਂ ਕਰ ਸਕੀ। ਇਸ ਸਬੰਧੀ ਗੱਲ ਕਰਨ 'ਤੇ ਏ. ਸੀ. ਪੀ. ਸਾਹਨੇਵਾਲ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਦੋਸ਼ਈਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਲੜਕੀ ਦਾ ਮੈਡੀਕਲ ਕਰਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੋਗਾ : ਸ਼ਹੀਦ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ)
NEXT STORY