ਲੁਧਿਆਣਾ (ਰਾਜ) : ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਥਾਣਾ ਸਦਰ ਦੀ ਪੁਲਸ ਨੇ ਪੀੜਤ ਕੁੜੀ ਦੀ ਸ਼ਿਕਾਇਤ ’ਤੇ ਰਾਏਕੋਟ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤਾ ਨੇ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਮੁਲਜ਼ਮ ਨਾਲ 2010 ਵਿਚ ਉਸ ਦੀ ਜਾਣ-ਪਛਾਣ ਹੋਈ ਸੀ, ਜਿਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਵਿਆਹ ਦਾ ਝਾਂਸਾ ਦਿੱਤਾ ਅਤੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ।
ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਮੁਲਜ਼ਮ ਵਿਆਹ ਨਹੀਂ ਕਰ ਰਿਹਾ ਸੀ ਤਾਂ ਉਹ ਉਸ ਨੂੰ ਵਿਆਹ ਕਰਨ ਲਈ ਕਹਿਣ ਲੱਗੀ। ਇਸ ’ਤੇ ਮੁਲਜ਼ਮ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਹਾਲੇ ਫ਼ਰਾਰ ਹੈ, ਉਸ ਦੀ ਭਾਲ ਕੀਤੀ ਜਾ ਰਹੀ ਹੈ।
ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਭਾਰੀ ਅਸਲੇ ਸਣੇ 7 ਵਿਅਕਤੀ ਗ੍ਰਿਫ਼ਤਾਰ, ਸਰਾਂ 'ਚੋਂ ਮਿਲੇ ਹਥਿਆਰ
NEXT STORY