ਸਮਾਣਾ (ਦਰਦ, ਅਸ਼ੋਕ) : ਸਮਾਣਾ ਨੇੜਲੇ ਇਕ ਪਿੰਡ ਦੀ 10ਵੀਂ ਜਮਾਤ ’ਚ ਪੜ੍ਹਦੀ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕੁੜੀ ਦੇ ਪਿਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮਵੀ ਪੁਲਸ ਦੇ ਏ. ਐੱਸ. ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਪੀੜਤ ਕੁੜੀ ਦੇ ਪਿਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਜਦੋਂ ਉਸ ਦੀ ਨਾਬਾਲਗ ਕੁੜੀ ਘਰ ’ਚ ਇਕੱਲੀ ਸੀ ਤਾਂ ਗੁਆਂਢ ’ਚ ਰਹਿੰਦਾ ਇਕ ਮੁੰਡਾ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋ ਗਿਆ ਅਤੇ ਉਸ ਦੀ ਕੁੜੀ ਨੂੰ ਇਕ ਕਮਰੇ ’ਚ ਲਿਜਾ ਕੇ ਜਬਰ-ਜ਼ਿਨਾਹ ਕੀਤਾ।
ਇਸੇ ਦੌਰਾਨ ਜਦੋਂ ਕੁੜੀ ਦੀ ਮਾਤਾ ਕੰਮ ਤੋਂ ਵਾਪਸ ਆਈ ਤਾਂ ਕਮਰੇ ਦਾ ਦਰਵਾਜ਼ਾ ਖੋਲ੍ਹਣ ’ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਜਾਂਚ ਅਧਿਕਾਰੀ ਅਨੁਸਾਰ ਦਰਜ ਬਿਆਨਾਂ ਦੇ ਆਧਾਰ ’ਤੇ ਕੁੜੀ ਦਾ ਮੈਡੀਕਲ ਕਰਵਾ ਕੇ ਸਵੈਪ ਜਾਂਚ ਲਈ ਲੈਬੋਰਟਰੀ ’ਚ ਭੇਜਿਆ ਜਾ ਰਿਹਾ ਹੈ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਤੇ ਪਾਸਕੋ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਦੀ ਤਲਾਸ਼ ਕੀਤੀ ਜਾ ਰਹੀ ਹੈ।
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ’ਚ ਗਿਰਦਾਵਰ ਗ੍ਰਿਫ਼ਤਾਰ
NEXT STORY