ਜਲੰਧਰ (ਮਹੇਸ਼)- ਪੰਜਾਬ ਵਿਚੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਕ ਨਾਬਾਲਗ ਕੁੜੀ ਨੂੰ ਜਲੰਧਰ ਤੋਂ ਅੰਮ੍ਰਿਤਸਰ ਰੋਡ ’ਤੇ ਸਥਿਤ ਇਕ ਹੋਟਲ ਵਿਚ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਮਨਜਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਮਾਮਲੇ ਨੂੰ ਲੈ ਕੇ ਪੁਲਸ ਨੇ ਥਾਣਾ ਬਸਤੀ ਬਾਵਾ ਖੇਲ ਦੇ ਇਕ ਇਲਾਕੇ ਵਿਚ ਰਹਿਣ ਵਾਲੀ ਪੀੜਤਾ ਦੀ ਮਾਤਾ ਦੇ ਬਿਆਨਾਂ ’ਤੇ ਮੁਲਜ਼ਮਾਂ ਦੇ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 137 (2), 96,3 (5) ਦੇ ਤਹਿਤ 71 ਨੰਬਰ ਐੱਫ਼. ਆਈ. ਆਰ. ਦਰਜ ਕਰ ਲਈ ਹੈ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ 'ਚ ਵਾਪਰੀ ਵੱਡੀ ਘਟਨਾ, ਵੇਖਣ ਵਾਲਿਆਂ ਦੇ ਉੱਡੇ ਹੋਸ਼
ਥਾਣਾ ਇੰਚਾਰਜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਪੁਲਸ ਅਧਿਕਾਰੀ ਐੱਸ. ਆਈ. ਜਸਵਿੰਦਰ ਕੌਰ ਅਤੇ ਏ. ਐੱਸ. ਆਈ. ਚੰਦ ਸਿੰਘ ਵੱਲੋਂ 17 ਸਾਲ ਤੋਂ ਘੱਟ ਉਮਰ ਦੀ ਪੀੜਤ ਲੜਕੀ ਦੇ ਮਾਣਯੋਗ ਜੱਜ ਸਾਹਿਬ ਸਾਹਮਣੇ ਧਾਰਾ 164 ਦੇ ਬਿਆਨ ਦਰਜ ਕਰਵਾ ਦਿੱਤੇ ਹਨ ਅਤੇ ਸਿਵਲ ਹਸਪਤਾਲ ਤੋਂ ਉਸ ਦਾ ਮੈਡੀਕਲ ਵੀ ਕਰਵਾ ਦਿੱਤਾ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਮੁਲਜ਼ਮਾਂ ਰੋਹਿਤ, ਦੀਪਕ ਅਤੇ ਦੀਕਸ਼ਾ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਕਿਸਾਨਾਂ ਲਈ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰੂਹ ਕੰਬਾਊ ਕਾਂਡ, I PHONE 11 ਲਈ ਦੋਸਤ ਦਾ ਕਤਲ, ਸਰੀਰ ਦੇ ਹੋਏ ਦੋ ਟੋਟੇ
NEXT STORY