ਡੇਰਾਬੱਸੀ (ਜ. ਬ.) : ਡੇਰਾਬੱਸੀ 'ਚ ਇਕ ਵਿਆਹੁਤਾ ਔਰਤ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਪੁਲਸ ਨੇ ਇਕ ਜਿੰਮ ਟ੍ਰੇਨਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫਿਲਹਾਲ ਮੁਲਜ਼ਮ ਪੁਲਸ ਦੀ ਪਕੜ ਤੋਂ ਬਾਹਰ ਹੈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਕੇਵਲ ਕੁਮਾਰ ਨੇ ਦੱਸਿਆ ਕਿ ਡੇਰਾਬੱਸੀ ਦੀ ਇਕ ਵਿਆਹੁਤਾ ਔਰਤ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਰੋਜ਼ਾਨਾ ਜਿੰਮ ਜਾਂਦੀ ਸੀ। ਇਸ ਦੌਰਾਨ ਉਸ ਦੀ ਦੋਸਤੀ ਜਿੰਮ ਟ੍ਰੇਨਰ ਅਮਿਤ ਨਾਲ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਧਿਆਨ ਦੇਣ, ਘਰੋਂ ਨਿਕਲਣ ਤੋਂ ਪਹਿਲਾਂ ਇਹ ਜ਼ਰੂਰ ਪੜ੍ਹੋ
ਇਸ ਤੋਂ ਬਾਅਦ ਉਹ ਅਕਸਰ ਵਿਆਹੁਤਾ ਨੂੰ ਫ਼ੋਨ ਕਰ ਕੇ ਵਿਆਹ ਕਰਨ ਲਈ ਕਹਿਣ ਲੱਗਾ। ਜਦੋਂ ਵਿਆਹ ਤੋਂ ਮਨ੍ਹਾ ਕੀਤਾ ਤਾਂ ਉਸ ਨੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣੀ ਸ਼ੁਰੂ ਕਰ ਦਿੱਤੀ। 10 ਜੂਨ ਦੀ ਸਵੇਰੇ ਜਦੋਂ ਉਹ ਜਿੰਮ ਗਈ ਤਾਂ ਉਹ ਉਸਨੂੰ ਜਿੰਮ ਦੇ ਨਾਲ ਵਾਲੇ ਇਕ ਕਮਰੇ ਵਿਚ ਲੈ ਗਿਆ ਅਤੇ ਜਬਰ-ਜ਼ਿਨਾਹ ਕੀਤਾ। ਜਿੰਮ ਟ੍ਰੇਨਰ ਨੇ ਫ਼ੋਨ ਨਾਲ ਉਸ ਦੀਆਂ ਤਸਵੀਰਾਂ ਅਤੇ ਕੁੱਝ ਹੋਰ ਡਾਟਾ ਆਪਣੇ ਮੋਬਾਇਲ ਵਿਚ ਟਰਾਂਸਫਰ ਕਰ ਲਿਆ।
ਇਹ ਵੀ ਪੜ੍ਹੋ : ਧੀ ਨੂੰ ਹੋ ਰਿਹਾ ਸੀ ਢਿੱਡ 'ਚ ਦਰਦ, ਦਵਾਈ ਦਿਵਾਉਣ ਗਈ ਮਾਂ ਨੂੰ ਡਾਕਟਰ ਨੇ ਜੋ ਦੱਸਿਆ, ਪੈਰਾਂ ਹੇਠੋਂ ਖ਼ਿਸਕੀ ਜ਼ਮੀਨ
ਇਸ ਤੋਂ ਬਾਅਦ ਧਮਕੀ ਦਿੱਤੀ ਕਿ ਜੇਕਰ ਕਿਸੇ ਨੂੰ ਕੁੱਝ ਦੱਸਿਆ ਤਾਂ ਉਹ ਜਾਨੋਂ ਮਾਰ ਦੇਵੇਗਾ। ਪੀੜਤਾ ਨੇ ਇਹ ਗੱਲ ਪਰਿਵਾਰ ਨੂੰ ਦੱਸੀ। ਇਸ ਤੋਂ ਬਾਅਦ ਸ਼ਿਕਾਇਤ ਪੁਲਸ ਨੂੰ ਦਿੱਤੀ। ਪੁਲਸ ਨੇ ਮਾਮਲੇ ਵਿਚ ਕਾਰਵਾਈ ਕਰਦਿਆਂ ਜਿੰਮ ਟ੍ਰੇਨਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਕੇਵਲ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੂੰ ਫੜ੍ਹਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੈਸ਼ਨੋ ਦੇਵੀ ਤੋਂ ਘਰ ਪਰਤ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ
NEXT STORY