ਨਵੀਂ ਦਿੱਲੀ/ਅੰਮ੍ਰਿਤਸਰ— 25 ਅਕਤੂਬਰ 2017 ਨੂੰ ਦਿੱਲੀ ਵਿਖੇ ਰਾਸ਼ਟਰੀ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ। ਇਸ ਪ੍ਰੋਗਰਾਮ ਲਈ ਸ੍ਰੀ ਅਕਾਲ ਤਖਤ ਸਾਹਿਬ ਨੇ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ 25 ਅਕਤੂਬਰ ਨੂੰ ਆਰ. ਐੱਸ. ਐੱਸ. ਦੀ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਵੱਲੋਂ ਦਿੱਲੀ 'ਚ ਆਯੋਜਿਤ ਕੀਤੇ ਜਾਣ ਵਾਲੇ ਇਸ ਧਾਰਮਿਕ ਪ੍ਰੋਗਰਾਮ ਨੂੰ ਬਾਈਕਾਟ ਕਰ ਰਹੀ ਹੈ। ਉਨ੍ਹਾਂ ਵੱਲੋਂ ਕਿਹਾ ਸੀ ਸਿੱਖ ਇਸ ਪ੍ਰੋਗਰਾਮ 'ਚ ਹਿੱਸਾ ਇਸ ਲਈ ਨਹੀਂ ਲੈਣਗੇ, ਕਿਉਂਕਿ ਅਕਾਲ ਤਖਤ ਸਾਹਿਬ ਨੇ 2004 'ਚ ਇਕ ਹੁਕਮਨਾਮਾ ਜਾਰੀ ਕਰਕੇ ਕਿਹਾ ਸੀ ਕਿ ਉਹ ਆਰ. ਐੱਸ. ਐੱਸ. ਅਤੇ ਰਾਸ਼ਟਰੀ ਸਿੱਖ ਸੰਗਤ ਨੂੰ ਸਿੱਖ ਵਿਰੋਧੀ ਮੰਨਦੀ ਹੈ। ਜਿਸ ਤੋਂ ਸਾਫ ਹੈ ਕਿ ਇਸ ਧਾਰਮਿਕ ਪ੍ਰੋਗਰਾਮ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਵੀ ਮੈਂਬਰ ਸ਼ਾਮਲ ਨਹੀਂ ਹੋਵੇਗਾ। ਇਸ ਦੇ ਨਾਲ ਹੀ ਦੁਨੀਆ ਭਰ 'ਚ ਰਹਿਣ ਵਾਲੇ ਸਿੱਖਾਂ ਨੂੰ ਵੀ ਅਪੀਲ ਕੀਤੀ ਗਈ ਸੀ ਕਿ ਰਾਸ਼ਟਰੀ ਸਿੱਖ ਸੰਗਤ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਇਸ ਧਾਰਮਿਕ ਪ੍ਰੋਗਰਾਮ 'ਚ ਨਾ ਜਾਣ।
ਇਸ ਪ੍ਰੋਗਰਾਮ ਦੇ ਸਬੰਧ 'ਚ ਅੱਜ ਆਰ. ਐੱਸ. ਐੱਸ. ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਇਕ ਚਿੱਠੀ ਲਿਖੀ ਗਈ, ਜਿਸ 'ਚ ਆਰ. ਐੱਸ. ਐੱਸ. ਵੱਲੋਂ ਸਪਟੀਕਰਨ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸਪਸ਼ਟੀਕਰਨ ਦਿੰਦੇ ਹੋਏ ਰਾਸ਼ਟਰੀ ਜਨਰਲ ਸਕੱਤਰ ਡਾ. ਅਵਤਾਰ ਸਿੰਘ ਸ਼ਾਸਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਗ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੂਰਬ ਨਹੀਂ ਸਗੋਂ ਸਾਰੇ ਦੇਸ਼ 'ਚ ਮਨਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ 'ਚ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਸੀ, ਜਿਸ 'ਚ ਗੁਰੂ ਸਾਹਿਬਾਨ ਦਾ ਗੁਣਗਾਣ ਕੀਤਾ ਗਿਆ। ਸਟੇਡੀਅਮ 'ਚ ਕੁਰਸੀਆਂ ਲੱਗੀਆਂ ਹੋਣ ਕਾਰਨ ਅਤੇ ਕੁਰਸੀਆਂ ਉੱਚੀ ਥਾਂ 'ਤੇ ਹੋਣ ਕਰਕੇ ਮਰਿਆਦਾ ਨੂੰ ਧਿਆਨ 'ਚ ਰੱਖਦੇ ਹੋਏ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਗਿਆ ਸੀ। ਸਾਡੇ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਨਾਤੇ 3 ਤਰ੍ਹਾਂ ਦੇ ਜਨਤਕ ਪ੍ਰੋਗਰਾਮ ਕਰਵਾਏ ਗਏ ਹਨ। ਇਕ ਉਹ ਜੋ ਸਕੂਲਾਂ 'ਚ ਬੱਚਿਆਂ 'ਚ ਸੰਬੋਧਨ ਕੀਤਾ ਜਾਂਦਾ ਹੈ। ਦੂਜਾ ਉਹ ਜਿਹੜਾ ਗੋਸ਼ਠੀ ਦੇ ਰੂਪ 'ਚ ਵੱਖ-ਵੱਖ ਸਮਿਆਂ ਦੇ ਮੱਧ ਨਾਲ ਉਨ੍ਹਾਂ ਦੇ ਜੀਵਨ ਦੇ ਵੱਖ-ਵੱਖ ਪੱਖਾਂ 'ਤੇ ਚਰਚਾ ਹੁੰਦੀ ਹੈ। ਇਨ੍ਹਾਂ ਦੋਵੇਂ ਤਰ੍ਹਾਂ ਦੇ ਪ੍ਰੋਗਰਾਮਾਂ 'ਚ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਜਾਂਦਾ। ਤੀਜਾ ਉਹ ਵੱਡਾ ਸਮਾਗਮ ਹੈ, ਜਿਸ 'ਚ ਸਮਾਜ ਦੇ ਵੱਡੇ ਸਮੂਹ ਦੀ ਹਿੱਸੇਦਾਰੀ ਰਹੀ ਹੈ।
ਪੁਲਸ ਨੇ ਸ਼ਰਾਬ ਵੇਚਣ ਵਾਲੀ ਔਰਤ ਨੂੰ ਕੀਤਾ ਕਾਬੂ
NEXT STORY