ਮੁੰਬਈ - ਭਾਰਤ ਦੇ ਉੱਘੇ ਕਾਰੋਬਾਰੀ ਰਤਨ ਟਾਟਾ ਦਾ 9 ਅਕਤੂਬਰ ਦੀ ਰਾਤ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। ਵੀਰਵਾਰ ਦੀ ਸਵੇਰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ NCPA ਦੇ ਲਾਨ ਵਿਚ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ। 10 ਅਕਤੂਬਰ ਦੀ ਸ਼ਾਮ ਸਮੇਂ ਰਤਨ ਟਾਟਾ ਦਾ ਵਰਲੀ ਦੇ ਸ਼ਮਸ਼ਾਨਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਇਲੈਕਟ੍ਰਾਨਿਕ ਅੰਤਿ੍ਮ ਸੰਸਕਾਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਮਰਹੂਮ ਰਤਨ ਟਾਟਾ ਨੂੰ ਹਮੇਸ਼ਾ ਸੁਨਹਿਰੀ ਅੱਖਰਾਂ ਵਿਚ ਯਾਦ ਰੱਖਿਆ ਜਾਵੇਗਾ।
ਸਵਰਗੀ ਰਤਨ ਟਾਟਾ ਨੂੰ ਉਨ੍ਹਾਂ ਦੇ ਯੋਗਦਾਨ ਅਤੇ ਪ੍ਰਾਪਤੀਆਂ ਲਈ ਭਾਰਤ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ, ਪਦਮ ਭੂਸ਼ਣ (2000) ਅਤੇ ਪਦਮ ਵਿਭੂਸ਼ਣ (2008) ਨਾਲ ਸਨਮਾਨਿਤ ਕੀਤਾ ਗਿਆ ਹੈ। ਰਤਨ ਟਾਟਾ ਪਾਰਸੀ ਭਾਈਚਾਰੇ ਨਾਲ ਸਬੰਧਤ ਸਨ।
ਮਹਾਰਾਸ਼ਟਰ ਵਿੱਚ ਇੱਕ ਦਿਨ ਦਾ ਸਰਕਾਰੀ ਸੋਗ
ਰਤਨ ਟਾਟਾ ਦੇ ਦਿਹਾਂਤ 'ਤੇ ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਇਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸੂਬੇ ਦੇ ਸਰਕਾਰੀ ਦਫਤਰਾਂ 'ਚ ਤਿਰੰਗਾ ਅੱਧਾ ਝੁਕਿਆ ਰਹੇਗਾ। ਮਹਾਰਾਸ਼ਟਰ ਵਿੱਚ ਅੱਜ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਆਯੋਜਿਤ ਕੀਤਾ ਜਾਵੇਗਾ।
ਚਾਹ ਵੇਚਣ ਤੋਂ 33 ਲੱਖ ਕਰੋੜ ਦੇ Empire ਤੱਕ ਜਾਣੋ ਰਤਨ ਟਾਟਾ ਦਾ ਸੁਨਹਿਰੀ ਸਫ਼ਰ
NEXT STORY