ਹਾਜੀਪੁਰ (ਜੋਸ਼ੀ) : ਫੂਡ ਐਂਡ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਬਲਵਿੰਦਰ ਸਿੰਘ ਨੇ ਸਮੂਹ ਸਰਕਾਰੀ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਸ ਵਿਅਕਤੀ ਦਾ ਵੀ ਸਰਕਾਰੀ ਰਾਸ਼ਨ ਕਾਰਡ ਬਣਿਆ ਹੋਇਆ ਹੈ, ਉਹ ਆਪਣੇ ਸਮੂਹ ਪਰਿਵਾਰਿਕ ਮੈਂਬਰ ਜਿਨ੍ਹਾਂ ਦੇ ਰਾਸ਼ਨ ਕਾਰਡ ਵਿਚ ਨਾਮ ਹਨ ਉਹ ਆਪਣੇ ਨੇੜਲੇ ਡੀਪੂ ਹੋਲਡਰ ਕੋਲ ਜਾ ਕੇ ਆਪਣੀ ਈ. ਕੇ. ਵਾਈ. ਸੀ. ਕਰਵਾ ਲੈਣ। ਜੇਕਰ ਕੋਈ ਲਾਭਪਾਤਰੀ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਜਾਂ ਕਿਸੇ ਬਾਹਰਲੀ ਸਟੇਟ ਵਿਚ ਕੰਮ-ਕਾਰ ਕਰਦਾ ਹੈ ਉਹ ਆਪਣਾ ਉਸ ਇਲਾਕੇ ਦੇ ਨੇੜੇ ਦੇ ਡੀਪੂ ਹੋਲਡਰ ਕੋਲ ਜਾ ਕੇ ਈ.ਕੇ.ਵਾਈ.ਸੀ. ਕਰਵਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਆਇਆ ਭੂਚਾਲ, ਘਰਾਂ 'ਚੋਂ ਬਾਹਰ ਨਿਕਲੇ ਲੋਕ
ਇਸ ਤੋਂ ਇਲਾਵਾ ਜਿਨ੍ਹਾਂ ਬਜ਼ੁਰਗਾਂ ਅਤੇ ਬੱਚਿਆਂ ਦੇ ਮਸ਼ੀਨ ਵਿਚ ਅੰਗੂਠੇ ਨਹੀਂ ਲੱਗਦੇ ਹਨ, ਉਹ ਆਪਣੇ ਨਜ਼ਦੀਕੀ ਸੁਵਿਧਾ ਸੈਂਟਰ ਵਿਖੇ ਜਾ ਕੇ ਆਪਣਾ ਅਧਾਰ ਕਾਰਡ ਅਪਡੇਟ ਕਰਵਾ ਕੇ ਈ. ਕੇ. ਵਾਈ. ਸੀ. ਕਰਵਾ ਲੈਣ ਤਾਂ ਜੋ ਭਵਿੱਖ ਵਿਚ ਰਾਸ਼ਨ ਲੈਣ ਸਮੇਂ ਕੋਈ ਪਰੇਸ਼ਾਨੀ ਨਾ ਹੋਵੇ। ਈ. ਕੇ. ਵਾਈ. ਸੀ. ਨਾਂ ਕਰਵਾਉਣ ਵਾਲੇ ਵਿਅਕਤੀ ਦਾ ਨਾਮ ਰਾਸ਼ਨ ਕਾਰਡ 'ਚੋਂ ਕੱਟ ਦਿੱਤਾ ਜਾਵੇਗਾ ਅਤੇ ਨਾਲ ਹੀ ਉਸ ਦਾ ਰਾਸ਼ਨ ਵੀ ਬੰਦ ਹੋ ਜਾਵੇਗਾ।
ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਜੇਲ੍ਹ ’ਚੋਂ 9 ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ, ਮਾਮਲਾ ਦਰਜ
NEXT STORY