ਲੁਧਿਆਣਾ (ਖੁਰਾਣਾ) : ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰ ਫੈੱਡਰੇਸ਼ਨ ਦੇ ਰਾਸ਼ਟਰੀ ਸੰਯੁਕਤ ਸੈਕਟਰ ਅਤੇ ਪੰਜਾਬ ਪ੍ਰਧਾਨ ਕਰਮਜੀਤ ਸਿੰਘ ਅੜੈਂਚਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਗਏ ਪੱਤਰ ’ਚ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਦੇਸ਼ ਭਰ ਦੇ 83 ਲੱਖ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਣਕ ਨੂੰ 5 ਕਿਲੋ ਤੋਂ ਵਧਾ ਕੇ 10 ਕਿਲੋ ਕਰਨ ਦਾ ਮੁੱਦਾ ਉਠਾਇਆ ਗਿਆ ਹੈ। ਪ੍ਰਧਾਨ ਕਰਮਜੀਤ ਸਿੰਘ ਅੜੈਂਚਾ ਨੇ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਰਾਜਾਂ ’ਚ ਵੱਡੀ ਗਿਣਤੀ ਲੋਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਰਾਸ਼ਨ ਕਾਰਡ ’ਚ ਦਰਜ ਪ੍ਰਤੀ ਮੈਂਬਰ 5 ਕਿਲੋ ਕਣਕ ਦੇਣ ਦੇ ਨਾਲ ਹੀ ਚੌਲ ਵੀ ਦਿੱਤੇ ਜਾ ਰਹੇ ਹਨ, ਜਦੋਂਕਿ ਪੰਜਾਬ ’ਚ ਯੋਜਨਾ ਨਾਲ ਜੁੜੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਿਰਫ ਕਣਕ ਦਾ ਲਾਭ ਹੀ ਦਿੱਤਾ ਜਾ ਰਿਹਾ ਹੈ, ਜੋ ਕਿ ਨਾਕਾਫੀ ਹੈ ਕਿਉਂਕਿ ਇਸ ਨਾਲ ਸਬੰਧਤ ਪਰਿਵਾਰਾਂ ਦਾ ਗੁਜ਼ਾਰਾ ਹੋਣਾ ਮੁਸ਼ਕਲ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਸ ਐਕਟ ਨੂੰ ਦਿੱਤੀ ਮਨਜ਼ੂਰੀ
ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੇਸ਼ ਦੇ ਅੰਦਰ ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਤਹਿਤ 2 ਰੁ. ਕਿਲੋ ਕਣਕ 3 ਰੁ. ਕਿਲੋ ਚੌਲਾਂ ਦੇ ਹਿਸਾਬ ਨਾਲ ਦਿੱਤਾ ਜਾ ਰਿਹਾ ਸੀ, ਜੋ ਕਿ ਹਰ ਮਹੀਨੇ 5 ਕਿਲੋ ਪ੍ਰਤੀ ਮੈਂਬਰ ਦੇ ਹਿਸਾਬ ਨਾਲ ਮਿਲਦਾ ਰਿਹਾ, ਜਦੋਂਕਿ ਮੁਲਕ ਵਿਚ ਸਾਲ 2020 ਦੌਰਾਨ ਕੋਰੋਨਾ ਮਹਾਮਾਰੀ ਦੇ ਸਮੇਂ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ 5 ਕਿਲੋ ਕਣਕ ਦੇ ਨਾਲ 5 ਕਿਲੋ ਵੱਖਰੇ ਤੌਰ ’ਤੇ ਚਾਵਲ ਦੇ ਕੇ ਦੇਸ਼ ’ਚ 82 ਕਰੋੜ ਲੋਕਾਂ ਨੂੰ ਕੁੱਲ 10 ਕਿਲੋ ਮੁਫਤ ਅਨਾਜ ਮੁਹੱਈਆ ਕਰਵਾਇਆ ਗਿਆ ਪਰ ਪਿਛਲੇ 4 ਸਾਲਾਂ ਦੌਰਾਨ ਰਾਸ਼ਨ ਕਾਰਡ ਹੋਲਡਰਾਂ ਨੂੰ ਸਿਰਫ 5 ਕਿਲੋ ਕਣਕ ਹੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਾਰਚ 2028 ਤੱਕ ਰਾਸ਼ਨ ਕਾਰਡ ਹੋਲਡਰਾਂ ਨੂੰ ਮੁਫਤ ਅਨਾਜ ਦੇਣ ਦਾ ਐਲਾਨ ਕੀਤਾ ਗਿਆ ਹੈ। ਅਜਿਹੇ ਵਿਚ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਰਾਸ਼ਨ ਕਾਰਡ ਹੋਲਡਰਾਂ ਨੂੰ 5 ਕਿਲੋ ਰਾਸ਼ਨ ਤੋਂ ਵਧਾ ਕੇ 10 ਕਿਲੋ ਪ੍ਰਤੀ ਮੈਂਬਰ ਕਰਨ ਦੀ ਮੰਗ ਰੱਖੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਹੋ ਗਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਆਖ਼ਰ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
NEXT STORY