ਜਲੰਧਰ—ਦਿੱਲੀ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ 'ਚ ਅੱਜ ਰਵਿਦਾਸ ਭਾਈਚਾਰੇ ਵੱਲੋਂ ਪੂਰੇ ਪੰਜਾਬ 'ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਬੰਦ ਦਾ ਅਸਰ ਜਲੰਧਰ ਦੇ ਸ਼ਾਹਕੋਟ 'ਚ ਵੀ ਦੇਖਣ ਨੂੰ ਮਿਲਿਆ। ਸ਼ਾਹਕੋਟ ਪੂਰੀ ਤਰ੍ਹਾਂ ਬੰਦ ਰਿਹਾ ਹੈ। ਇਥੇ ਰਵਿਦਾਸ ਭਾਈਚਾਰੇ ਵੱਲੋਂ ਸ਼ਾਹਕੋਟ ਜੀ. ਟੀ. ਰੋਡ 'ਤੇ ਪੁਲਸ ਸਟੇਸ਼ਨ ਦੇ ਬਾਹਰ ਧਰਨਾ ਲਗਾਇਆ ਗਿਆ ਅਤੇ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਤੇ ਕੇਜਰੀਵਾਲ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਰਵਿਦਾਸ ਭਾਈਚਾਰੇ ਵੱਲੋਂ ਦਿੱਤੀ ਗਈ ਬੰਦ ਦੀ ਕਾਲ ਨੂੰ ਧਿਆਨ 'ਚ ਰੱਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰ੍ਰਬੰਧ ਕੀਤੇ ਗਏ ਹਨ। ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਥਾਂ-ਥਾਂ 'ਤੇ ਭਾਰੀ ਗਿਣਤੀ 'ਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਬੰਦ ਦੇ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੁਧਿਆਣਾ 'ਚ ਜ਼ਬਰਦਸਤ ਪ੍ਰਦਰਸ਼ਨ, ਪੈਟਰੋਲ ਪੰਪ ਵੀ ਬੰਦ (ਵੀਡੀਓ)
NEXT STORY