ਬਠਿੰਡਾ (ਅਮਿਤ) - ਕੇਂਦਰ ਦੀ ਸਰਕਾਰ ਵਲੋਂ ਦਿੱਲੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਤੋੜਨ ਦੇ ਹੁਕਮ ਦੇਣ ਮਗਰੋਂ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਇਹ ਪ੍ਰਦਰਸ਼ਨ ਅੱਜ ਬਠਿੰਡਾ ਜ਼ਿਲੇ 'ਚ ਵੀ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਬਠਿੰਡਾ ਜ਼ਿਲੇ 'ਚ ਦਲਿਤ ਪਰਿਵਾਰਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਕੇਂਦਰ ਦੀ ਸਰਕਾਰ ਖਿਲਾਫ ਸ਼ਹਿਰ ਦੀਆਂ ਸੜਕਾਂ 'ਤੇ ਰੋਸ ਰੈਲੀ ਕੱਢਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਕਰਦੇ ਦਲਿਤ ਪਰਿਵਾਰਾਂ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਸਹਾਰਾ ਲੈ ਕੇ ਇਕ ਪਾਸੇ ਕੇਂਦਰ ਸਰਕਾਰ ਰਾਮ ਮੰਦਿਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਤੁੜਵਾ ਦਿੱਤਾ।
ਮੰਦਰ ਤੋੜਨ ਕਾਰਨ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਕਾਰਨ ਉਹ ਰੋਸ ਪ੍ਰਗਟ ਕਰ ਰਹੇ ਹਨ। ਉਨ੍ਹਾਂ ਇਸ ਮੌਕੇ ਪ੍ਰਦਰਸ਼ਨ ਮਗਰੋਂ ਜਿੱਥੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਣ ਦੀ ਗੱਲ ਕਹੀ, ਉਥੇ ਹੀ ਚਿਤਾਵਨੀ ਵੀ ਦਿੱਤੀ ਕਿ ਜਦੋਂ ਤੱਕ ਕੇਂਦਰ ਸਰਕਾਰ ਵਲੋਂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਸਥਾਪਿਤ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਉਨ੍ਹਾਂ ਦਾ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।
ਰਵਿਦਾਸ ਭਾਈਚਾਰੇ ਦਾ ਜਲੰਧਰ 'ਚ ਪ੍ਰਦਰਸ਼ਨ ਜਾਰੀ, ਨਕੋਦਰ ਹਾਈਵੇਅ ਜਾਮ (ਵੀਡੀਓ)
NEXT STORY