ਚੰਡੀਗੜ੍ਹ : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਇਕ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਆਪਣਾ ਲਿਖ਼ਤੀ ਮੁਆਫ਼ੀਨਾਮਾ ਪੇਸ਼ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ 21 ਜੂਨ 2021 ਨੂੰ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ’ਚ ਹੋ ਸਕਦੈ ਵੱਡਾ ਧਮਾਕਾ, ਸੋਨੀਆਂ ਤੇ ਰਾਹੁਲ ਗਾਂਧੀ ਨੂੰ ਕੱਲ੍ਹ ਮਿਲਣਗੇ ਨਵਜੋਤ ਸਿੱਧੂ
ਆਪਣੇ ਪੱਤਰ ਵਿਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਕਦੇ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲ਼ਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਫ਼ਰੀਦਕੋਟ ਦੀ ਸ਼ਰਮਨਾਕ ਘਟਨਾ, ਨਾਬਾਲਗ ਮੁੰਡੇ ਨਾਲ ਸਮੂਹਿਕ ਬਦਫ਼ੈਲੀ
NEXT STORY