ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲੈਣ ਦੇ ਬਿਆਨ 'ਤੇ ਭਾਜਪਾ ਭੜਕ ਗਈ ਹੈ। ਭਾਜਪਾ ਆਗੂਆਂ ਨੇ ਲੁਧਿਆਣਾ ਵਿਖੇ ਰਵਨੀਤ ਬਿੱਟੂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਰਵਨੀਤ ਬਿੱਟੂ ਦਾ ਇਹ ਬਿਆਨ ਸਰਕਾਰੀ ਗੁੰਡਾਗਰਦੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਵਨੀਤ ਬਿੱਟੂ ਦੇ ਅਜਿਹੇ ਬਿਆਨ ਖ਼ਿਲਾਫ਼ ਉਨ੍ਹਾਂ 'ਤੇ ਪਰਚਾ ਦਰਜ ਕਰੇ।
ਭਾਜਪਾ ਆਗੂਆਂ ਨੇ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਉਹ ਰਵਨੀਤ ਬਿੱਟੂ ਨੂੰ ਲੁਧਿਆਣਾ 'ਚ ਵੜਨ ਨਹੀਂ ਦੇਣਗੇ ਅਤੇ ਜੇਕਰ ਰਵਨੀਤ ਬਿੱਟੂ ਲੁਧਿਆਣਾ 'ਚ ਵੜਦੇ ਹਨ ਤਾਂ ਉਹ ਉਨ੍ਹਾਂ ਨੂੰ ਕਾਲੇ ਝੰਡੇ ਅਤੇ ਕਾਲੀਆਂ ਤਖ਼ਤੀਆਂ ਦਿਖਾਉਣਗੇ। ਉਨ੍ਹਾਂ ਕਿਹਾ ਕਿ ਸਥਾਨਕ ਕਾਂਗਰਸ ਨੇ ਬਿੱਟੂ ਨੂੰ ਬੇਦਖ਼ਲ ਕਰ ਦਿੱਤਾ ਹੈ ਅਤੇ ਬਿੱਟੂ ਕਿਸੇ ਵੀ ਕੰਮ 'ਚ ਨਜ਼ਰ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਕੈਪਟਨ ਨਾਲ ਮਿਲ ਕੇ ਪੰਜਾਬ ਦੀ ਅਮਨ-ਸ਼ਾਂਤੀ ਵਿਗਾੜਨਾ ਚਾਹੁੰਦਾ ਹੈ ਪਰ ਉਸ ਨੂੰ ਅਜਿਹਾ ਕਿਸੇ ਵੀ ਹਾਲਤ 'ਚ ਨਹੀਂ ਕਰਨ ਦਿੱਤਾ ਜਾਵੇਗਾ। ਭਾਜਪਾ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਅੰਨਦਾਤਾ ਮੰਨਦੀ ਹੈ।
ਮੈਲਬੌਰਨ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ
NEXT STORY