ਚੰਡੀਗੜ੍ਹ (ਟੱਕਰ) : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇੱਕ ਵੀਡੀਓ ਜਾਰੀ ਕਰਕੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਨਾਮ ਲਏ ਬੈਗਰ ਮੁੜ ਮਨ ਦੀ ਭੜਾਸ ਕੱਢੀ ਹੈ। ਰਵਨੀਤ ਬਿੱਟੂ ਨੇ ਕਿਹਾ ਹੈ ਕਿ ਕੁੱਝ ਸਿਆਸੀ ਆਗੂ ਬੇਤੁਕੇ ਬਿਆਨ ਦੇ ਰਹੇ ਹਨ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਸਮਰਥਨ ਮੁੱਲ ’ਤੇ ਖਰੀਦ ਕਰੇ, ਜੋ ਕਿ ਸੰਭਵ ਹੀ ਨਹੀਂ ਅਤੇ ਨਾਲ ਹੀ ਉਨ੍ਹਾਂ ਨਸੀਹਤ ਦਿੰਦਿਆਂ ਕਿਹਾ ਕਿ ਭਾਰਤ ਤੇ ਪੰਜਾਬ ਵੱਖਰੇ ਨਹੀਂ ਅਤੇ ਨਾ ਹੀ ਇਸ 'ਚ ਪਾੜ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਸਮਰਥਨ ਮੁੱਲ ’ਤੇ ਖਰੀਦਣ ਦਾ ਪ੍ਰਬੰਧ ਕਰੇ, ਜਿਸ ’ਤੇ ਰਵਨੀਤ ਬਿੱਟੂ ਨੇ ਉਨ੍ਹਾਂ ਦਾ ਨਾਮ ਲਏ ਬਿਨ੍ਹਾਂ ਇਹ ਪ੍ਰਤੀਕਿਰਿਆ ਜ਼ਾਹਰ ਕੀਤੀ।
ਇਹ ਵੀ ਪੜ੍ਹੋ : ਮਾਂ ਦੀ ਮਮਤਾ ਨੂੰ ਦਾਗ਼ ਲਾ ਇਸ਼ਕ 'ਚ ਅੰਨ੍ਹੀ ਜਨਾਨੀ ਪ੍ਰੇਮੀ ਨਾਲ ਭੱਜੀ, ਦੁੱਧ ਚੁੰਘਦੇ ਪੁੱਤ ਦੀ ਹੋਈ ਮੌਤ
ਰਵਨੀਤ ਬਿੱਟੂ ਨੇ ਕਿਹਾ ਕਿ ਹਰੇਕ ਸਾਲ ਪੰਜਾਬ ’ਚ ਝੋਨਾ 1 ਲੱਖ 60 ਹਜ਼ਾਰ ਮੀਟ੍ਰਿਕ ਟਨ ਅਤੇ ਕਣਕ 1 ਲੱਖ 30 ਹਜ਼ਾਰ ਮੀਟ੍ਰਿਕ ਟਨ ਕਿਸਾਨਾਂ ਦੀ ਮੰਡੀਆਂ ’ਚ ਵਿਕਣ ਆਉਂਦੀ ਹੈ, ਜਿਸ ਦੀ ਖਰੀਦ ’ਤੇ 70 ਹਜ਼ਾਰ ਕਰੋੜ ਰੁਪਏ ਦਾ ਖਰਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਗੋਦਾਮਾਂ ’ਚ ਸਿਰਫ ਇੱਕ ਸਾਲ ਫ਼ਸਲ ਨੂੰ ਸੰਭਾਲਣ ਦਾ ਪ੍ਰਬੰਧ ਹੈ ਅਤੇ ਜੇਕਰ ਅਗਲੇ ਸਾਲ ਬਾਹਰਲੇ ਸੂਬਿਆਂ ਨੂੰ ਅਨਾਜ ਨਾ ਗਿਆ ਤਾਂ ਸੂਬੇ ਦੇ ਗੋਦਾਮਾਂ 'ਚ ਜਗ੍ਹਾ ਨਹੀਂ ਮਿਲੇਗੀ।
ਇਹ ਵੀ ਪੜ੍ਹੋ : ਬੁਰੀ ਖ਼ਬਰ : ਪੰਜਾਬ 'ਚ ਪੂਰੀ ਤਰ੍ਹਾਂ ਗੁੱਲ ਹੋ ਜਾਵੇਗੀ 'ਬੱਤੀ', ਡੂੰਘੀ ਚਿੰਤਾ 'ਚ ਕੈਪਟਨ
ਰਵਨੀਤ ਬਿੱਟੂ ਨੇ ਕਿਹਾ ਕਿ ਕੁੱਝ ਸਿਆਸੀ ਆਗੂ ਹਵਾ 'ਚ ਤੀਰ ਮਾਰ ਕੇ ਬੇਤੁਕੇ ਬਿਆਨ ਦੇ ਰਹੇ ਹਨ ਕਿ ਪੰਜਾਬ ਸਰਕਾਰ ਹਰੇਕ ਸਾਲ ਫ਼ਸਲ ਸਮਰਥਨ ਮੁੱਲ ’ਤੇ ਖਰੀਦਣ ਦਾ ਪ੍ਰਬੰਧ ਕਰੇ, ਜੋ ਕਿ ਸੰਭਵ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਰਤ ਦੀ ਤਰੱਕੀ ’ਚ ਅਹਿਮ ਯੋਗਦਾਨ ਪਾਉਂਦੇ ਹਨ, ਪੰਜਾਬੀ ਫ਼ੌਜੀ ਵੀ ਸਰਹੱਦਾਂ ’ਤੇ ਰਾਖੀ ਕਰਦੇ ਹਨ, ਇਸ ਲਈ ਭਾਰਤ ਦੀ ਕੇਂਦਰ ਸਰਕਾਰ ਦਾ ਹੀ ਫ਼ਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੀਆਂ ਫ਼ਸਲਾਂ ਸਮਰਥਨ ਮੁੱਲ ’ਤੇ ਖਰੀਦਣ ਦਾ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਪਣੇ ਫ਼ਰਜ਼ਾਂ ਤੋਂ ਭੱਜਦੀ ਹੈ ਤਾਂ ਪੰਜਾਬੀਆਂ ਨੂੰ ਆਪਣੇ ਹੱਕ ਲੈਣ ਲਈ ਲੜਨਾ ਵੀ ਆਉਂਦਾ ਹੈ ਅਤੇ ਅਸੀਂ ਆਪਣੀਆਂ ਮੰਗਾਂ ਮੰਨਵਾਉਣ ਲਈ ਧਰਨਿਆਂ ਤੇ ਸੰਘਰਸ਼ ਤੋਂ ਪਿੱਛੇ ਨਹੀਂ ਹਟਾਂਗੇ।
2 ਸਾਲ ਕੈਬਨਿਟ ’ਚ ਰਹੇ, ਖੇਤੀ ਬਾਰੇ ਇੱਕ ਵੀ ਸੁਝਾਅ ਦਿੱਤਾ ਤਾਂ ਦੱਸੋ
ਇਹ ਵੀ ਪੜ੍ਹੋ : ਕੇਂਦਰ ਨੇ ਰੋਕੀਆਂ ਪੰਜਾਬ ਦੀਆਂ 'ਮਾਲ ਗੱਡੀਆਂ', ਕਿਸਾਨਾਂ ਵੱਲੋਂ ਸਖ਼ਤ ਨਿਖੇਧੀ
ਰਵਨੀਤ ਸਿੰਘ ਬਿੱਟੂ ਨੇ ਕਿਸੇ ਵੀ ਸਿਆਸੀ ਆਗੂ ਦਾ ਨਾਮ ਲਏ ਬਿਨ੍ਹਾਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ’ਤੇ ਸਿਆਸੀ ਤੀਰ ਚਲਾਉਂਦਿਆਂ ਕਿਹਾ ਕਿ 2 ਸਾਲ ਕੈਬਨਿਟ ’ਚ ਮੰਤਰੀ ਰਹਿੰਦਿਆਂ ਉਨ੍ਹਾਂ ਖੇਤੀ ਬਾਰੇ ਕੋਈ ਸੁਝਾਅ ਦਿੱਤਾ ਹੈ ਤਾਂ ਦੱਸੇ। ਉਨ੍ਹਾਂ ਕਿਹਾ ਕਿ ਸਟੇਜਾਂ ’ਤੇ ਆ ਕੇ ਬਹੁਤ ਗੱਲਾਂ ਕੀਤੀਆਂ ਜਾ ਸਕਦੀਆਂ ਹਨ ਪਰ ਵਜ਼ਾਰਤ ’ਚ ਰਹਿੰਦਿਆਂ ਖੇਤੀਬਾੜੀ ਤੇ ਕਿਸਾਨਾਂ ਬਾਰੇ ਕੋਈ ਏਜੰਡਾ ਲੋਕਾਂ ਸਾਹਮਣੇ ਰੱਖਿਆ ਹੈ ਤਾਂ ਉਸ ਬਾਰੇ ਦੱਸਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਨੂੰ ਸਮਰਥਨ ਮੁੱਲ ’ਤੇ ਖਰੀਦਣ ਲਈ ਲੋਕਾਂ 'ਤੇ ਟੈਕਸਾਂ ਦਾ ਬੋਝ ਨਹੀਂ ਪਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਭਾਰਤ ਦੇਸ਼ ਦੀ ਅਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਅਤੇ ਦੇਸ਼ ਤੋਂ ਅਸੀਂ ਆਪਣਾ ਹੱਕ ਲੈਣਾ ਜਾਣਦੇ ਹਾਂ।
ਵੱਡੀ ਵਾਰਦਾਤ, ਅੱਧੀ ਰਾਤ ਨੂੰ ਪਤੀ ਵਲੋਂ ਪਤਨੀ ਦਾ ਕਤਲ
NEXT STORY