ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਹੱਲ ਕਰਨ ਲਈ ਉਹ ਜ਼ਰੂਰ ਕੁੱਝ ਸੋਚਣ ਕਿਉਂਕਿ ਹੁਣ ਤਾਂ ਚੋਣਾਂ 'ਚ ਸਿਰਫ 6 ਮਹੀਨਿਆਂ ਦਾ ਸਮਾਂ ਹੀ ਰਹਿ ਗਿਆ ਹੈ। ਰਵਨੀਤ ਬਿੱਟੂ ਨੇ ਅਕਾਲੀ ਦਲ 'ਤੇ ਨਿਸ਼ਾਨਾ ਵਿੰਨ੍ਹਦਿਆਂ ਕੈਪਟਨ ਨੂੰ ਅਪੀਲ ਕੀਤੀ ਕਿ ਅੱਜ ਅਕਾਲੀ ਦਲ ਦੀਆਂ ਗਲਤੀਆਂ ਕਾਰਨ ਸਾਨੂੰ ਕਿਉਂ ਲੋਕਾਂ ਕੋਲੋਂ ਸੁਣਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀਆਂ ਬੱਸਾਂ ਸ਼ਰੇਆਮ ਚੱਲ ਰਹੀਆਂ ਹਨ, ਕਿਸੇ ਕੋਲ ਕੋਈ ਰੂਟ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚੋਂ ਜ਼ਮੀਨ ਵੇਚ ਕੇ 'ਅਮਰੀਕਾ' ਪੁੱਜੇ ਸ਼ਖਸ ਨਾਲ ਜੋ ਹੋਇਆ, ਕਦੇ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲਿਆਂ 'ਚ ਵੀ ਅਕਾਲੀ ਦਲ ਫਸਿਆ ਹੋਇਆ ਹੈ ਅਤੇ ਲੋਕ ਸਵਾਲ ਪੁੱਛਦੇ ਹਨ ਕਿ ਇਹ ਅਜੇ ਤੱਕ ਬਾਹਰ ਕਿਉਂ ਹਨ ਤਾਂ ਅਜਿਹੇ ਹਾਲਾਤਾਂ 'ਚ ਕਈ ਵਾਰ ਲੋਕਾਂ ਨੂੰ ਜਵਾਬ ਦੇਣਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪਹਿਲਾਂ ਹੀ ਕਿਸਾਨਾਂ ਦਾ ਮੁੱਦਾ ਚੱਲ ਰਿਹਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਦੇ ਕਾਰਕੁੰਨ ਰੋਜ਼ਾਨਾ ਪਿੰਡਾਂ 'ਚ ਜਾ ਕੇ ਰੈਲੀਆਂ ਕਰਦੇ ਹਨ, ਵੱਖ-ਵੱਖ ਐਲਾਨ ਕਰਦੇ ਹਨ ਅਤੇ ਲੋਕ ਉਨ੍ਹਾਂ ਤੋਂ ਅੱਕੇ ਪਏ ਹਨ ਪਰ ਬੜੀ ਆਸ ਨਾਲ ਕਾਂਗਰਸ ਸਰਕਾਰ ਵੱਲ ਦੇਖ ਰਹੇ ਹਨ ਕਿ ਉਨ੍ਹਾਂ ਨਾਲ ਇਨਸਾਫ ਕੀਤਾ ਜਾਵੇ।
ਇਹ ਵੀ ਪੜ੍ਹੋ : ਛੁੱਟੀ ਕੱਟਣ ਆਏ ਫ਼ੌਜੀ ਨੇ ਨਾਲ ਲਿਆਂਦਾ 'ਨਸ਼ਾ', ਭਰਾ ਨਾਲ ਡਲਿਵਰੀ ਦੇਣ ਆਇਆ ਫੜ੍ਹਿਆ ਗਿਆ
ਉਨ੍ਹਾਂ ਕਿਹਾ ਕਿ ਸਾਰਾ ਕੰਮ ਸਿਰਫ ਅਦਾਲਤਾਂ ਦੇ ਸਹਾਰੇ ਨਹੀਂ ਛੱਡਿਆ ਜਾ ਸਕਦਾ। ਰਵਨੀਤ ਬਿੱਟੂ ਨੇ ਐਸ. ਆਈ. ਟੀ. ਦੀ ਰਿਪੋਰਟ ਬਾਰੇ ਬੋਲਦਿਆਂ ਕਿਹਾ ਕਿ ਕੋਈ ਵੀ ਰਿਪੋਰਟ ਜਨਤਕ ਕਿਉਂ ਨਹੀਂ ਹੁੰਦੀ। ਰਵਨੀਤ ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਵੱਡੇ-ਵੱਡੇ ਕੰਮ ਕੀਤੇ ਹਨ ਅਤੇ ਉਨ੍ਹਾਂ ਦੇ ਦਿਲ 'ਚ ਉਨ੍ਹਾਂ ਲਈ ਬੇਹੱਦ ਪਿਆਰ ਅਤੇ ਸਤਿਕਾਰ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਤੋਂ ਉੱਪਰ ਕੋਈ ਚੀਜ਼ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆਵਾਂ ਹੋਣਗੀਆਂ ਜਾਂ ਨਹੀਂ, ਫ਼ੈਸਲਾ ਅੱਜ
ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਬਾਰੇ ਬੋਲਦਿਆਂ ਕੈਪਟਨ ਨੂੰ ਅਪੀਲ ਕੀਤੀ ਗਈ ਬਾਕੀ ਰਹਿੰਦੇ 6 ਮਹੀਨੇ ਸਾਰੇ ਕੰਮ ਛੱਡ ਕੇ ਇਨ੍ਹਾਂ ਮਾਮਲਿਆਂ ਦੀ ਸੱਚਾਈ ਜਾਨਣ ਲਈ ਲਾਏ ਜਾਣੇ ਚਾਹੀਦੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਲੋਕ ਸਾਨੂੰ ਵੀ ਅਕਾਲੀ ਦਲ ਦੇ ਬਰਾਬਰ ਦੋਸ਼ੀ ਹੀ ਸਮਝਣਗੇ। ਉਨ੍ਹਾਂ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਹਰ ਫ਼ੈਸਲੇ 'ਚ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਫਰੀਦਕੋਟ: ਮੈਡੀਕਲ ਹਸਪਤਾਲ ਦੇ ਬਾਹਰ ਬਣੇ ਖੋਖਿਆਂ ਨੂੰ ਲੱਗੀ ਅੱਗ (ਵੀਡੀਓ)
NEXT STORY